ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿਚਾਲੇ ਗੱਠਜੋੜ; ਅੱਜ ਹੋ ਸਕਦੈ ਰਸਮੀ ਐਲਾਨ

    0
    172

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ। ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਗੱਠਜੋੜ ਨੂੰ ਅੰਤਿਮ ਰੂਪ ਦੇ ਸਕਦੇ ਹਨ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

    ਸੂਤਰਾਂ ਮੁਤਾਬਕ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦਰਮਿਆਨ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਤੇ ਵੱਡਾ ਅਸਰ ਪਵੇਗਾ।ਸੂਤਰਾਂ ਨੇ ਕਿਹਾ ਕਿ ਸੁਖਬੀਰ ਬਾਦਲ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਅਕਾਲੀ ਦਲ ਨਾਲ ਪੰਜਾਬ ਅੰਦਰ ਸਿਆਸੀ ਗੱਠਜੋੜ ਲਈ ਕੁੱਝ ਮਹੀਨੇ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਸੀਟਾਂ ’ਤੇ ਸਹਿਮਤੀ ਬਣਨ ’ਚ ਦੇਰੀ ਹੋਣ ਕਾਰਨ ਸਿਆਸੀ ਸਮਝੌਤੇ ਦਾ ਰਸਮੀ ਐਲਾਨ ਲਟਕਿਆ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ। ਗੱਠਜੋੜ ਦਾ ਅਧਿਕਾਰਤ ਐਲਾਨ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ।

    ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਗੱਠਜੋੜ ਨੂੰ ਅੰਤਿਮ ਰੂਪ ਦੇ ਸਕਦੇ ਹਨ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

    ਸੂਤਰਾਂ ਮੁਤਾਬਕ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦਰਮਿਆਨ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਤੇ ਵੱਡਾ ਅਸਰ ਪਵੇਗਾ।ਸੂਤਰਾਂ ਨੇ ਕਿਹਾ ਕਿ ਸੁਖਬੀਰ ਬਾਦਲ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ ਅਕਾਲੀ ਦਲ ਨਾਲ ਪੰਜਾਬ ਅੰਦਰ ਸਿਆਸੀ ਗੱਠਜੋੜ ਲਈ ਕੁੱਝ ਮਹੀਨੇ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਸੀਟਾਂ ’ਤੇ ਸਹਿਮਤੀ ਬਣਨ ’ਚ ਦੇਰੀ ਹੋਣ ਕਾਰਨ ਸਿਆਸੀ ਸਮਝੌਤੇ ਦਾ ਰਸਮੀ ਐਲਾਨ ਲਟਕਿਆ ਹੋਇਆ ਸੀ।

    LEAVE A REPLY

    Please enter your comment!
    Please enter your name here