ਮਾਹਿਲਪੁਰ (ਸੇਖ਼ੋ)-ਸਮਾਜ ਸੇਵੀ ਐਸ ਪੀ ਸਿੰਘ ਓਬਰਾਏ ਦੀ ਪ੍ਰਧਾਨਗੀ ਹੇਠ ਚੱਲ ਰਹੀ ਸਮਾਜ ਭਲਾਈ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਢਾਈ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੌਂਪੀ। ਇਸ ਸਬੰਧੀ ਕਰਵਾਏ ਸਮਾਰੋਹ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਇਹ ਰਾਸ਼ੀ ਦੇ ਕੇ ਉਨ•ਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ,ਸਟਾਫ਼ ਅਤੇ ਵਿਦਿਆਰਥੀ ਟਰੱਸਟ ਦੇ ਇਸ ਉਪਰਾਲੇ ਲਈ ਬੇਹੱਦ ਧੰਨਵਾਦੀ ਹਨ। ਉਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਦੀ ਟਰੱਸਟ ਦੇ ਅਹੁਦੇਦਾਰਾਂ ਨਾਲ ਜਾਣ ਪਛਾਣ ਕਰਵਾਈ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਾਲਜ ਦੇ ਹੋਣਹਾਰ ਅਤੇ ਹੁਸ਼ਿਆਰਪਰ ਵਿਦਿਆਰਥੀਆਂ ਨੂੰ ਆਰਥਿਕ ਮਦਦ ਕੀਤੀ ਜਾਵੇਗੀ।ਇਸ ਮੌਕੇ ਕਾਲਜ ਪ੍ਰਬੰਧਕਾਂ ਨੇ ਟਰੱਸਟ ਦੇ ਅਹੁਦੇਦਾਰਾਂ ਦਲਜੀਤ ਸਿੰਘ ਗਿੱਲ,ਆਗਿਆਪਾਲ ਸਿੰਘ,ਜਗਮੀਤ ਸਿੰਘ,ਪਰਮੋਸ਼ਤਮ ਸੈਣੀ ਅਤੇ ਮੈਡਮ ਮਨਿੰਦਰ ਕੌਰ ਨੂੰ ਸਨਮਾਨ ਚਿੰਨ• ਭੇਟ ਕੀਤੇ। ਇਸ ਸਮਾਰੋਹ ਮੌਕੇ ਉਪ ਪ੍ਰਿੰਸੀਪਲ ਮੈਡਮ ਪਵਨਦੀਪ ਚੀਮਾ,ਪ੍ਰੋ ਰਾਕੇਸ਼ ਕੁਮਾਰ ਅਤੇ ਪ੍ਰੋ ਪਰਮਵੀਰ ਸਿੰਘ ਸ਼ੇਰਗਿੱਲ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ- ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੂੰ ਸਹਾਇਤੀ ਰਾਸ਼ੀ ਦਾ ਚੈੱਕ ਸੌਂਪਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਸੰਸਥਾ ਦੇ ਅਹੁਦੇਦਾਰ ।