ਸਹਾਇਕ ਕਮਿਸ਼ਨਰ ਵੱਲੋਂ ਦਫ਼ਤਰਾਂ ‘ਚ ਸੀਨੀਅਰ ਸਿਟੀਜਨਜ ਦੇ ਕੰਮ ਤਰਜੀਹ ‘ਤੇ ਕਰਨ ਦੀ ਤਾਕੀਦ

    0
    151

    ਹੁਸ਼ਿਆਰਪੁਰ, (ਰਵਿੰਦਰ) :

    ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੀਨੀਅਰ ਸਿਟੀਜਨਜ ਨੂੰ ਮਿਲਦੀਆਂ ਸਹੂਲਤਾਂ ਦੀ ਸਮੀਖਿਆ ਅਤੇ ਸਰਕਾਰੀ ਦਫ਼ਤਰਾਂ ਖਾਸਕਰ ਬੈਂਕਾਂ ਵਿੱਚ ਜੇਕਰ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਸਦੇ ਹੱਲ ਲਈ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ।

    ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਲ 2021-22 ਦੀ ਦੂਸਰੀ ਤਿਮਾਹੀ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਅਤੇ ਬੈਂਕਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਉਨ੍ਹਾਂ ਦੇ ਕੰਮਾਂ ਲਈ ਦਫ਼ਤਰਾਂ ਵਿਚ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸੀਨੀਅਰ ਸਿਟੀਜਨਜ ਸਾਡੇ ਸਮਾਜ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਜਿਨ੍ਹਾਂ ਦੇ ਕੰਮਾਂ ਨੂੰ ਤਰਜੀਹ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ-ਵੱਖ ਬੈਂਕ ਮਨੇਜਰਾਂ ਅਤੇ ਲੀਡ ਜ਼ਿਲ੍ਹਾ ਮੈਨੇਜਰ ਨਾਲ ਵੀ ਸੀਨੀਅਰ ਸਿਟੀਜਨਜ ਵੱਲੋਂ ਪਿਛਲੀ ਮੀਟਿੰਗ ਵਿੱਚ ਰੱਖੇ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਸੀਨੀਅਰ ਸਿਟੀਜਨਜ ਨੂੰ ਕਿਸੇ ਦਫ਼ਤਰ ਜਾਂ ਬੈਂਕ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੁਕੇਸ਼ ਗੌਤਮ, ਰਿਟਾਇਰਡ ਪੀ ਸੀ ਐਸ ਅਧਿਕਾਰੀ ਸੁਰਜੀਤ ਸਿੰਘ, ਸੀਨੀਅਰ ਸਿਟੀਜਨਜ ਕੌਂਸਲ ਹੁਸ਼ਿਆਰਪੁਰ ਦੇ ਸਰਪ੍ਰਸਤ ਡਾ. ਸੁਨੀਲ ਆਹੀਰ, ਲੀਡ ਬੈਂਕ ਮੈਨੇਜਰ ਤਰਸੇਮ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਰਜਨੀ ਧੀਰ, ਜਰਨੈਲ ਸਿੰਘ ਧੀਰ, ਐਨ. ਐਨ. ਵਾਸੂਦੇਵ ਆਦਿ ਮੌਜੂਦ ਸਨ।

    LEAVE A REPLY

    Please enter your comment!
    Please enter your name here