ਸ਼੍ਰੋਮਣੀ ਅਕਾਲੀ ਦਲ ਦੇ ਦੋ ਨੌਜਵਾਨ ਵਰਕਰਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

  0
  38

  ਤਰਨ ਤਾਰਨ, ਜਨਗਾਥਾ ਟਾਇਮਜ਼: (ਰਵਿੰਦਰ)

  ਹਲਕਾ ਪੱਟੀ ਵਿਖੇ ਸਰਹਾਲੀ ਰੋਡ ਤੇ ਤਿੰਨ ਨੌਜਵਾਨ ਮੱਥਾ ਟੇਕ ਕੇ ਬਾਹਰ ਨਿੱਕਲੇ ਤਾਂ ਸਵਿਫਟ ਕਾਰ ਸਵਾਰ ਦੋ ਨੌਜਵਾਨਾਂ ਨੇ ਇਨ੍ਹਾਂ ਨੌਜਵਾਨਾਂ ਉੱਪਰ ਤਾਬੜ-ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗੋਲੀਬਾਰੀ ਵਿੱਚ ਦੋ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਇੱਕ ਨੌਜਵਾਨ ਗੋਲੀ ਲੱਗਣ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਤਿੰਨੋਂ ਨੌਜਵਾਨ ਪੱਟੀ ਦੇ ਹੀ ਰਹਿਣ ਵਾਲੇ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਨ। ਮਿ੍ਤਕ ਨੌਜਵਾਨ ਦੀ ਪਹਿਚਾਣ ਪ੍ਰਭਜੀਤ ਸਿੰਘ ਤੇ ਅਮਨਦੀਪ ਸਿੰਘ ਉਰਫ ਫੋਜੀ ਵਜੋਂ ਹੋਈ ਗੰਭੀਰ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਨਿਵਾਸੀ ਪੱੱਟੀ ਹੋਈ। ਇਸ ਸਾਰੀ ਘਟਨਾ ਨੂੰ ਅੰਜਾਮ ਸਵਿਫਟ ਕਾਰ ਸਵਾਰ ਦੋ ਨੌਜਵਾਨਾਂ ਨੇ ਦਿੱਤਾ, ਜੋਂ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

  ਪੁਲਿਸ ਨੇੇੇੇੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਲੇਕਿਨ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁੁੱਖ ਸਿੰਘ ਘੁੱਲਾ ਤੇ ਪਾਰਟੀ ਵਰਕਰਾਂਂ ਵੱਲੋਂ ਪਰਿਵਾਰ ਦੇ ਨਾਲ ਮਿਲ ਕੇ ਪੱਟੀ ਦੇੇ ਕੁਲਾ ਚੌਂਕ ਵਿਖੇੇ ਦੋਵਾਂ ਨੌਜਵਾਨਾਂ ਦੇ ਮ੍ਰਿਤਕ ਦੇਹਾਂ ਨੂੰ ਰੱਖ ਕੇੇੇ ਪੁੁੁੁਲਿਸ ਤੇ ਮੌਜੂਦਾ ਸਰਕਾਰ ਦੇੇੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਦੇਰ ਸ਼ਾਮ ਤੱਕ ਧਰਨਾ ਚਲਦਾ ਰਿਹਾ ਬਾਦ ਵਿਚ ਪੁਲੀਸ ਦੇ ਉਚ ਅਧਿਕਾਰੀ ਮੌਕੇ ਤੇ ਪਹੁੰਚ ਕੇੇ ਬਿਆਨ ਦਰਜ ਕਰਨ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਤੇੇੇ ਪੁਲਸ ਦੇ ਉਚ ਅਧਿਕਾਰੀ ਵੱਲੋਂ ਦੋਸ਼ੀਆਂਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ।

  ਜਾਣਕਾਰੀ ਅਨੁਸਾਰ ਅਮਨਦੀਪ ਫ਼ੌਜੀ ਪ੍ਰਭਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ੇਰਾ ਆਪਣੇ ਬਾਕੀ ਸਾਥੀਆਂ ਨਾਲ ਅੱਜ ਸਵੇਰੇ ਪੀਰ ਦੀ ਜਗ੍ਹਾ ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਜਦ ਉਹ ਆਪਣੀ ਕਾਰ ਵਿੱਚ ਵਾਪਸ ਆ ਰਹੇ ਸਨ ਤਾਂ ਅਚਾਨਕ ਸਾਹਮਣੇ ਤੋਂ ਆਈ ਇਕ ਸਵਿਫਟ ਕਾਰ ਵਿਚ ਸਵਾਰ ਦੋ ਵਿਅਕਤੀਆਂ ਨੇ ਉਨ੍ਹਾਂ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਨਾਲ ਅਮਨਦੀਪ ਸਿੰਘ ਫੌਜੀ ਅਤੇ ਪ੍ਰਭਦੀਪ ਸਿੰਘ ਦੀ ਗੋਲੀਆਂ ਲੱਗਣ ਨਾਲ ਮੌਕੇ ਤੇ ਹੀ ਮੌਤ ਹੋ ਗਈ ਅਤੇ ਸ਼ਮਸ਼ੇਰ ਸਿੰਘ ਸ਼ੇਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਕੰੰਮ ਕਿਸੇ ਗੈਂਗ ਦਾ ਹੋ ਸਕਦਾ ਹੈ ।

  ਮੌਕੇ ਤੇ ਪਹੁੰਚੇ ਡੀਐਸਪੀ ਪੱਟੀ ਕੁਲਜਿੰਦਰ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਘਰੋਂ ਮੱਥਾ ਟੇਕਣ ਆਏ ਨੌਜਵਾਨਾਂ ਤੇ ਸਵਿਫਟ ਕਾਰ ਵਿਚ ਆਏ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਹੈ ਅਤੇ ਕਿਸੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਡੀਐੱਸਪੀ ਕੁਲਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

  ਇਸ ਦੇ ਨਾਲ ਹੀ ਪੱਟੀ ਦੇ ਸਾਬਕਾ ਵਿਧਾਇਕ ਤੇ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਘੁੱਲਾ ਬਲੇਰ ਨੇ ਇਸ ਸਾਰੀ ਘਟਨਾ ਪਿੱਛੇ ਰਾਜਨੀਤੀ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਮੌਜੂਦਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੱਟੀ ਹਲਕੇ ਵਿਚ ਵਧੀ ਗੁੰਡਾਗਰਦੀ ਪਿੱਛੇ ਵਿਧਾਇਕ ਅਤੇ ਪੁਲਿਸ ਪ੍ਰਸ਼ਾਸਨ ਦਾ ਹੱਥ ਹੈ।

  ਉਧਰ ਪੱਟੀ ਤੋ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੋਸ਼ਲ ਮੀਡੀਆ ਤੇ ਆਪਣੀ ਇਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਵਿਧਾਇਕ ਨੇ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ ਚਾਹੇ ਕਿਸੇ ਗੈਂਗ ਨਾਲ ਪੁਲਿਸ ਆਪਣਾ ਕੰਮ ਬਰੀਕੀ ਨਾਲ ਕਰਦੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

  LEAVE A REPLY

  Please enter your comment!
  Please enter your name here