ਨਵਾ’ਸ਼ਹਿਰ .(ਜਗਦੀਸ਼ ਬਰਾੜ) ਬੰਗਾ ਦੇ ਸਿੱਖ ਨੇਸ਼ਨਲ ਕਾਲਜ ਦੇ ਕਾੱਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਐਮ ਕਾੱਮ ਤੀਜੇ ਸਮੈਸਟਰ ਦੀ ਵਿਦਿਆਰਥਣ ਅਮ੍ਰਿਤਾ (77.45%), ਹਰਸ਼ਦੀਪ ਕੌਰ (76.36%) ਅਤੇ ਯੋਗਿਤਾ ਸ਼ਰਮਾ (75.81%) ਨੇ ਕ੍ਰਮਵਾਰ ਜ਼ਿਲ੍ਹੇ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਦੇ ਕਾੱਮਰਸ ਵਿਭਾਗ ਦੇ ਵਿਦਿਆਰਥੀ ਲਗਾਤਾਰ ਵਧੀਆ ਨਤੀਜੇ ਦੇ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਵਿਭਾਗ ਮੁਖੀ ਪ੍ਰੋ: ਕਮਲਦੀਪ ਕੌਰ, ਸਮੂਹ ਵਿਭਾਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।