‘ਸੀਐੱਮ ਦੇ ਕੰਮ ‘ਚ ਦਖਲਅੰਦਾਜੀ ਬੰਦ ਹੋਵੇ, ਏਜੀ ਤੇ ਡੀਜੀਪੀ ਦੀ ਨਿਯੁਕਤੀ ‘ਤੇ ਸਵਾਲ ਚੁਕਣਾ ਗ਼ਲਤ’- ਸੁਨੀਲ ਜਾਖੜ

  0
  68

  ਚੰਡੀਗੜ੍ਹ, (ਰਵਿੰਦਰ) :

  ਸੀਨੀਅਰ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਸੀਐਮ ਚੰਨੀ ਦੇ ਹੱਕ ਵਿਚ ਟਵਿਟ ਕਰਦਿਆਂ ਨਵਜੋਤ ਸਿੱਧੂ ਉਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸੀਐੱਮ ਦੇ ਕੰਮ ‘ਚ ਦਖਲਅੰਦਾਜੀ ਬੰਦ ਹੋਵੇ ਅਤੇ ਏਜੀ ਤੇ ਡੀਜੀਪੀ ਦੀ ਨਿਯੁਕਤੀ ‘ਤੇ ਸਵਾਲ ਚੁਕਣਾ ਗ਼ਲਤ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਵਾਰ ਵਾਰ ਏਜੀ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਦੇ ਮੁੱਦੇ ਤੇ ਚੁੱਕੇ ਗਏ ਸਵਾਲ ਅਸਲ ਵਿਚ ਮੁੱਖ ਮੰਤਰੀ ਅਤੇ ਹੋਮ ਮਨਿਸਟਰ ਦੀ ਨੇਕ-ਨੀਤੀ ਅਤੇ ਯੋਗਤਾ ਉਤੇ ਸਵਾਲੀਆ ਨਿਸ਼ਾਨ ਲਾਉਣਾ ਹੈ। ਇਸ ਮਾਮਲੇ ਦਾ ਨਿਪਟਾਰਾ ਹੋਣਾ ਚਾਹੀਦਾ ਹੈ।

  ਕਾਬਲੇਗੌਰ ਹੈ ਕਿ ਨਵਜੋਤ ਸਿੱਧੂ ਨੇ ਅਸਤੀਫ਼ਾ ਦੇਣ ਤੋਂ ਬਾਅਦ ਐਡਵੋਕੇਟ ਜਨਰਲ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਤੇ ਸਵਾਲ ਚੁੱਕੇ ਸਨ।ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਏ ਜਾਣ ਤੋਂ ਬਾਅਦ ਲੱਗ ਰਿਹਾ ਸੀ ਕਿ ਪੰਜਾਬ ਕਾਂਗਰਸ ਵਿਚ ਸੱਭ ਕੁੱਝ ਠੀਕ ਹੋ ਗਿਆ ਹੈ। ਪਰ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਇਕ ਵਾਰ ਫੇਰ ਸਿਆਸੀ ਭੁਚਾਲ ਆ ਗਿਆ ਹੈ।

  LEAVE A REPLY

  Please enter your comment!
  Please enter your name here