‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਵੱਖ-ਵੱਖ ਸਕੂਲੀ ਬੱਸਾਂ ਦੀ ਕੀਤੀ ਜਾਂਚ

  0
  134

  ਹੁਸ਼ਿਆਰਪੁਰ (ਜਨਗਾਥਾ ਟਾਈਮਜ਼) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਤਹਿਤ ਬੱਚਿਆਂ ਨਾਲ ਸਕੂਲੀ ਬੱਸਾਂ ਵਿੱਚ ਸਫ਼ਰ ਦੌਰਾਨ ਹੋਣ ਵਾਲੀਆਂ ਮੰਦਭਾਗੀ ਘਟਨਾਵਾਂ/ਹਾਦਸਿਆਂ ‘ਤੇ ਨਕੇਲ ਕੱਸਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਵੇਦਨਸ਼ੀਲ ਅਤੇ ਗੰਭੀਰ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨੂੰ ਜ਼ਿਲ੍ਹੇ ਵਿਚ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਨੂੰ ਵਿਸ਼ੇਸ਼ ਮੁਹਿੰਮ ਦੇ ਤੌਰ ‘ਤੇ ਚੈਕ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਟੀਮ ਨੂੰ ਸਕੂਲ ਕੰਪਲੈਕਸ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਲੋੜੀਂਦੀਆਂ ਸਹੂਲਤਾਂ ਦਾ ਨਿਰੀਖਣ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ ਹੈ, ਤਾਂ ਜੋ ਬੱਚਿਆਂ ਨੂੰ ਸਕੂਲ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਜਿਨ੍ਹਾਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ, ਉਨ੍ਹਾਂ ਦਾ ਚਲਾਨ ਵੀ ਕੱਟਿਆ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸਮੂਹ ਸਕੂਲ ਪ੍ਰਿੰਸੀਪਲਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਲਈ ਚਲਾਏ ਜਾ ਰਹੇ ਵਾਹਨਾਂ ਸਬੰਧੀ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਬੱਚਿਆਂ ਨੂੰ ਸਕੂਲਾਂ ਵਿੱਚ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦੇਣ ਸਬੰਧੀ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਸਮਝਾਇਆ ਗਿਆ।
  ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਬਾਬਾ ਜਵਾਹਰ ਦਾਸ ਪਬਲਿਕ ਸਕੂਲ ਪੰਜੋਦਿੱਤਾ, ਸੈਣੀ ਬਾਰ ਪਬਲਿਕ ਸਕੂਲ, ਚੱਕ ਨੰਬਰ ਤੱਤ ਸੈਣੀ ਬਾਰ ਸੀਨੀਅਰ ਸੈਕੰਡਰੀ ਸਕੂਲ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ, ਗੁਰੂ ਤੇਗ ਬਹਾਦਰ ਮਾਡਲ ਸਕਲ ਬੁੱਲੋਵਾਲ, ਓਮ ਨਰਾਇਣ ਸੱਤ ਮਾਡਲ ਸਕੂਲ ਨੰਦਾਚੌਰ, ਐਸ.ਓ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਨੰਦਾਚੌਰ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਜਾ ਕੇ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਸਕੂਲੀ ਬੱਚਿਆਂ ਦੀ ਸੇਫਟੀ ਸਬੰਧੀ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਗਈ ਜਿਵੇਂ ਕਿ ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਅਪਾਤਕਲੀਨ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਜਾਂਚ ਕੀਤੀ ਗਈ। ਇਸ ਮੌਕੇ ਟ੍ਰੈਫਿਕ ਪੁਲਿਸ, ਸਿੱਖਿਆ ਵਿਭਾਗ, ਰਿਜਨਲ ਟਰਾਂਸਪੋਰਟ ਦਫ਼ਤਰ ਅਤੇ ਜ਼ਿਲ•ਾ ਬਾਲ ਸੁਰੱਖਿਆ ਦਫ਼ਤਰ ਹੁਸ਼ਿਆਰਪੁਰ ਦੇ ਨੁਮਾਇੰਦੇ ਸ਼ਾਮਲ ਸਨ।

  LEAVE A REPLY

  Please enter your comment!
  Please enter your name here