ਸੋਨੀਆ ਗਾਂਧੀ ਨੇ ਕੈਪਟਨ ਤੇ ਸਿੱਧੂ ਵਿਚਾਲੇ ਸੁਲ੍ਹਾ ਕਰਾਉਣ ਲਈ ਚੁੱਕਿਆ ਵੱਡਾ ਕਦਮ

  0
  40

  ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

  ਪੰਜਾਬ ਕਾਂਗਰਸ ਵਿਚ ਚੱਲ ਰਿਹਾ ਅੰਦਰੂਨੀ ਕਲੇਸ਼ ਖ਼ਤਮ ਕਰਨ ਲਈ ਹਾਈਕਮਾਨ ਨੇ ਮੋਰਚਾ ਸੰਭਾਲ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਵਿਧਾਇਕ ਨਵਜੋਤ ਸਿੰਘ ਸਿੱਧੂ ਦਰਮਿਆਨ ਤਲਖੀ ਘਟਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ।

  ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪੈਨਲ ਵਿਚ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

  ਇਸ ਦੀ ਪੁਸ਼ਟੀ ਕਰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪੈਨਲ ਦਾ ਉਦੇਸ਼ ਪੰਜਾਬ ਵਿੱਚ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਸੂਬਾਈ ਆਗੂਆਂ ਦਰਮਿਆਨ ਮੱਤਭੇਦਾਂ ਨੂੰ ਸੁਲਝਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਕਮੇਟੀ ਮੈਂਬਰ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਉਪਰੋਕਤ ਉਦੇਸ਼ਾਂ ਨੂੰ ਪੂਰਾ ਕਰਨ ਦੇ ਮਕਸਦ ਨਾਲ ਗੱਲਬਾਤ ਕਰਨਗੇ।

  LEAVE A REPLY

  Please enter your comment!
  Please enter your name here