ਹੁਸ਼ਿਆਰਪੁਰ ( ਰੁਪਿੰਦਰ ) ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮਿਸ਼ਨ ਤੰਦਰੁਸਤ ਪੰਜਾਬ’, ‘ਡੈਪੋ’ ਅਤੇ ‘ਬਡੀ’ ਮੁਹਿੰਮ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਹਾਈ ਸਿੱਧ ਹੋ ਰਹੀ ਹੈ। ਉਹ ਅੱਜ ਸਿਵਲ ਹਸਪਤਾਲ ਚੱਬੇਵਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਉਨ•ਾਂ ਮੌਜੂਦ ਡਾਕਟਰ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਮਰੀਜ਼ਾਂ ਦੀ ਰਜਿਸਟਰੇਸ਼ਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦਾ ਜਾਇਜ਼ਾ ਲਿਆ।
ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਨ•ਾਂ ਦਾ ਇਲਾਜ ਸੁਚਾਰੂ ਢੰਗ ਨਾਲ ਕੀਤਾ ਜਾਵੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਖਿਲਾਫ਼ ‘ਡੈਪੋ’ ਮਹਿੰਮ ਵਿੱਢੀ ਗਈ ਹੈ, ਉਥੇ ‘ਬਡੀ’ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਸਮਾਜ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਉਣ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਮਰੀਜ਼ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਵਾ ਮੁੜ ਵਸੇਬਾ ਕੇਂਦਰ ਅਤੇ ਓ.ਓ.ਏ.ਟੀ. ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਸਕਦੇ ਹਨ।