ਸੰਗਰੂਰ ਜ਼ਿਲ੍ਹੇ ‘ਚ ਕੋਰੋਨਾ ਮਹਾਂਮਾਰੀ ਕਾਰਨ 4 ਵਿਅਕਤੀਆਂ ਦੀ ਹੋਈ ਮੌਤ

  0
  49

  ਸੰਗਰੂਰ, ਜਨਗਾਥਾ ਟਾਇਮਜ਼: (ਰੁਪਿੰਦਰ)

  ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਮਹਾਂਮਾਰੀ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਹੈ। ਸੰਗਰੂਰ ਜ਼ਿਲ੍ਹੇ ਅੰਦਰ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਇਸੇ ਤਰ੍ਹਾਂ ਨਵੇਂ ਮਾਮਲੇ ਵੀ ਘਟਦੇ ਨਜ਼ਰ ਆ ਰਹੇ ਹਨ। ਅੱਜ ਸ਼ਹਿਰ ਦੀ ਮਾਰਕੀਟ ਕਮੇਟੀ ਵਿਚ ਵੈਕਸੀਨ ਲਗਾਈ ਜਾ ਰਹੀ ਹੈ ਜਿੱਥੇ ਲੋਕਾਂ ਵਿਚ ਵੈਕਸੀਨ ਲਗਾਉਣ ਦਾ ਰੂਝਾਨ ਵਧਦਾ ਜਾ ਰਿਹਾ ਹੈ।

  ਸੰਗਰੂਰ ਜ਼ਿਲ੍ਹੇ ਵਿਚ ਹੁਣ 790 ਮੌਤਾਂ ਹੋ ਚੁੱਕੀਆਂ ਹਨ ਅਤੇ ਅੱਜ 56 ਨਵੇਂ ਮਾਮਲੇ ਆਏ ਹਨ। 850 ਕੇਸ ਐਕਟਿਵ ਚੱਲ ਰਹੇ ਹਨ। ਡਾਕਟਰਾਂ ਨੇ ਦੱਸਿਆ ਹਰੇਕ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ।

  ਪੰਜਾਬ ‘ਚ ਕੋਰੋਨਾ ਦੀ ਰਫ਼ਤਾਰ ਵਿੱਚ ਆਈ ਗਿਰਾਵਟ ਜਾਰੀ ਹੈ। ਐਤਵਾਰ ਨੂੰ ਸੰਕਰਮਿਤ ਮਰੀਜ਼ਾਂ ਦੀ ਮੌਤ ਤੇ ਸੂਬੇ ਵਿੱਚ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਆਈ ਹੈ। ਐਤਵਾਰ ਨੂੰ ਪੰਜਾਬ ਵਿੱਚ 66 ਮਰੀਜ਼ਾਂ ਦੀ ਲਾਗ ਨਾਲ ਮੌਤ ਹੋ ਗਈ, ਜਦੋਂਕਿ ਸ਼ਨੀਵਾਰ ਨੂੰ ਲਾਗ ਕਾਰਨ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ 84 ਸੀ। ਇਹ 24 ਘੰਟਿਆਂ ਵਿੱਚ 21.43 ਪ੍ਰਤੀਸ਼ਤ ਦੀ ਕਮੀ ਦਰਸਾਉਂਦਾ ਹੈ।

  LEAVE A REPLY

  Please enter your comment!
  Please enter your name here