ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

  0
  151

  ਮਾਹਿਲਪੁਰ (ਸੇਖੋਂ )- ਸਿੱਖ ਵਿਦਿਅਕ ਕੌਂਸਲ ਤਹਿਤ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੱਲ ਰਹੇ ਸਥਾਨਕ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ, ਮਾਹਿਲਪੁਰ ਦੀ ਇਮਾਰਤ ਵਿਚ ਵਾਧਾ ਕਰਨ ਦੇ ਮੰਤਵ ਨਾਲ ਬਣਾਈ ਜਾ ਰਹੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ਕੌਂਸਲ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਕੌਂਸਲ ਦੇ ਹੋਰ ਅਹੁਦੇਦਾਰਾਂ ਵਲੋਂ ਰੱਖਿਆ ਗਿਆ। ਇਸ ਮੌਕੇ ਅਰਦਾਸ ਕਰਕੇ ਸਕੂਲ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਸਮਾਰੋਹ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਕੌਂਸਲ ਅਧੀਨ ਚੱਲ ਰਹੇ ਇਸ ਸਕੂਲ ਨੇ ਥੋੜ੍ਹੇ ਸਮੇਂ ਵਿਚ ਹੀ ਵੱਡੀ ਉੱਨਤੀ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਦੀ ਇਮਾਰਤ ਦਾ ਹੋਰ ਵਿਸਥਾਰ ਕਰਕੇ ਵਿਦਿਆਰਥੀਆਂ ਨੂੰ ਹੋਰ ਚੰਗਾ ਵਿੱਦਿਅਕ ਢਾਂਚਾ ਮੁਹੱਇਆ ਕਰਵਾਇਆ ਜਾ ਰਿਹਾ ਹੈ। ਪ੍ਰਿੰਸੀਪਲ ਮੋਨਿਕਾ ਮਹਾਜਨ ਨੇ ਕੌਂਸਲ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ, ਸਹਾਇਕ ਮੈਨੇਜਰ ਗੁਰਮੇਲ ਸਿੰਘ ਗਿੱਲ ਖੜੌਦੀ ਸਮੇਤ ਸਕੂਲ ਦੇ ਸਟਾਫ ਵਿਸ਼ਾਲ ਕੁਮਾਰ, ਪਰਮਿੰਦਰ ਸਿੰਘ,ਵਿਨੋਦ ਕੁਮਾਰ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
  ਕੈਪਸ਼ਨ- ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਹੋਰ ਅਹੁਦੇਦਾਰ।

  LEAVE A REPLY

  Please enter your comment!
  Please enter your name here