ਤਰਨ ਤਾਰਨ(ਜਨਗਾਥਾ ਟਾਈਮਜ਼) ਤਰਨ ਤਾਰਨ ਦੇ ਪਿੰਡ ਭੈਣੀ ਸਿਧਵਾਂ ਤੋਂ 23 ਫਰਵਰੀ ਨੂੰ ਲਾਪਤਾ ਹੋਏ ਢਾਈ ਸਾਲ ਦੇ ਬੱਚੇ ਗੁਰਸੇਵਕ ਸਿੰਘ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਮਿਲੀ ਹੈ। ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਗੁਰਸੇਵਕ ਸਿੰਘ ਦੇ ਪਿਤਾ ਦੁਬਈ ਵਿਚ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਆਸ ਪਾਸ ਦੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪਿਛਲੇ ਕਾਫੀ ਦਿਨਾਂ ਤੋਂ ਛੱਪੜ ਵਿਚ ਲਾਸ਼ ਦੀ ਭਾਲ ਕੀਤੀ ਜਾ ਰਹੀ ਸੀ, ਪਰ ਅੱਜ ਅਚਾਨਕ ਲਾਸ਼ ਛੱਪੜ ਦੇ ਕੰਢੇ ਪਈ ਸੀ।