ਹਰਿਆਣਾ ਦੇ ਭਿਵਾਨੀ ਪੁੱਜੇ ਬਾਬਾ ਰਾਮਵੇਦ ਦਾ ਕਿਸਾਨਾਂ ਤੇ ਆਈਐੱਮਏ ਵੱਲੋਂ ਜ਼ਬਰਦਸਤ ਵਿਰੋਧ

    0
    47

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਹਰਿਆਣਾ ਦੇ ਭਿਵਾਨੀ ਪਹੁੰਚੇ ਯੋਗ ਗੁਰੂ ਬਾਬਾ ਰਾਮਦੇਵ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਕਿਸਾਨ ਜੱਥੇਬੰਦੀਆਂ ਨੇ ਰਾਮਦੇਵ ਨੂੰ ਕਾਲੇ ਝੰਡੇ ਵਿਖਾਏ ਤੇ ਸਖ਼ਤ ਵਿਰੋਧ ਕੀਤਾ। ਇਸ ਦੌਰਾਨ ਬਾਬਾ ਰਾਮਦੇਵ ਨੂੰ ਕਾਲੇ ਝੰਡੇ ਦਿਖਾਏ ਗਏ।

    ਇਨ੍ਹਾਂ ਲੋਕਾਂ ਨੇ ਰਾਮਦੇਵ ਦੇ ਵਿਵਾਦਪੂਰਨ ਬਿਆਨ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਦੱਸ ਦਈਏ ਕਿ ਰਾਮਦੇਵ ਇੱਥੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇੰਡੀਅਨ ਮੈਡੀਕਲ ਐਸੋਸੀਏਸ਼ਨ ਹਰਿਆਣਾ ਦੇ ਸੂਬਾ ਪ੍ਰਧਾਨ ਡਾ: ਕਰਨ ਪੁਨੀਆ ਨੇ ਕਿਹਾ ਕਿ ਬਾਬਾ ਰਾਮਦੇਵ ਨੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਲੋਕਾਂ ਖ਼ਿਲਾਫ਼ ਗ਼ਲਤ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਬਾਬਾ ਰਾਮਦੇਵ ‘ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਇਆ ਜਾਵੇ।

    ਉਹ ਸਤਿਕਾਰਯੋਗ ਡਾਕਟਰਾਂ ਖ਼ਿਲਾਫ਼ ਝੂਠੇ ਬਿਆਨ ਦੇ ਕੇ ਐਲੋਪੈਥੀ ਨੂੰ ਗ਼ਲਤ ਠਹਿਰਾ ਰਹੇ ਹਨ। ਡਾ. ਕਰਨ ਪੁਨੀਆ ਦਾ ਕਹਿਣਾ ਹੈ ਕਿ ਸਵਾਮੀ ਰਾਮਦੇਵ ਆਪਣੇ ਸਾਮਾਨ ਨੂੰ ਉਤਸ਼ਾਹਤ ਕਰਨ ਲਈ ਇਹ ਸਭ ਕਰ ਰਹੇ ਹਨ।

    LEAVE A REPLY

    Please enter your comment!
    Please enter your name here