ਹਾਈਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ

    0
    42

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫ਼ਿਕੇਟ ਲਿਆਉਣਾ ਹੋਵੇਗਾ।

    ਪਹਿਲਾਂ ਸਰਕਾਰੀ ਸਕੂਲ ਬਿਨਾਂ ਲੀਵਿੰਗ ਸਰਟੀਫ਼ਿਕੇਟ ਦੇ ਦਾਖਲੇ ਦੇ ਰਹੇ ਸਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।

    ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਆਖਿਆ ਸੀ ਕਿ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫ਼ਿਕੇਟ ਲਿਆਉਣ ਦੀ ਲੋੜ ਨਹੀਂ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਦਿਆਰਥੀ ਨਿੱਜੀ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਲਾ ਰਹੇ ਸਨ।

    ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਪਿੱਛੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫ਼ਿਕੇਟ ਲਿਆਉਣਾ ਹੋਵੇਗਾ।

    LEAVE A REPLY

    Please enter your comment!
    Please enter your name here