ਮਾਹਿਲਪੁਰ (ਸੇਖ਼ੋ) – ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਚੱਲ ਰਹੇ ਬਾਬੂਜੀ ਹਰੀ ਸਿੰਘ ਬਸੀ ਇੰਟਰਪ੍ਰਾਇਨਰਸ਼ਿਪ ਸੈਂਟਰ ਵਲੋਂ ਰੁਜ਼ਗਾਰ ਪ੍ਰਾਪਤੀ ਲਈ ਵੱਖ-ਵੱਖ ਕਿੱਤਾਗਤ ਹੁਨਰ ਹਾਸਿਲ ਕਰਨ ਸਬੰਧੀ ਚਲਾਏ ਜਾ ਰਹੇ ਕੋਰਸਾਂ ਦੇ ਵਿਦਿਆਰਥੀਆਂ ਦੇ ਸਕਿੱਲ ਡਿਵੈਲਪਮੈਂਟ ਲਈ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰੂਰਲ ਸਕਿੱਲ ਡਿਵੈਲਪਮੈਂਟ ਦੇ ਡਾਇਰੈਕਟਰ ਗੋਪਾਲ ਕ੍ਰਿਸ਼ਨ ਸ਼ਰਮਾ ਹਾਜ਼ਰ ਹੋਏ। ਸੈਂਟਰ ਦੇ ਕੋਆਰਡੀਨੇਟਰ ਰਿੰਕੂ ਰਾਣਾ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸੈਂਟਰ ਦੇ ਆਨਰੇਰੀ ਡਾਇਰੈਕਟਰ ਪ੍ਰੋ. ਰਾਜ ਕੁਮਾਰੀ ਨੇ ਸੈਂਟਰ ਵਿਖੇ ਚੱਲ ਰਹੇ ਵੱਖ ਵੱਖ ਕੋਰਸਾਂ ਦੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਵਲੋਂ ਇਹ ਕੋਰਸ ਪੂਰੇ ਕਰਨ ਉਪਰੰਤ ਕਿੱਤਾਗਤ ਰੁਜ਼ਗਾਰ ਹਾਸਿਲ ਕਰਨ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਮੁੱਖ ਮਹਿਮਾਨ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿਚ ਰੁਜ਼ਗਾਰ ਹਾਸਿਲ ਕਰਨ ਲਈ ਸਕਿੱਲ ਵਿਕਾਸ ਬਹੁਤ ਜ਼ਰੂਰੀ ਹੈ ਅਤੇ ਸਕਿੱਲ ਵਿਕਾਸ ਨਾਲ ਹੀ ਪੱਕਾ ਰੁਜ਼ਗਾਰ ਹਾਸਿਲ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਉਮੀਦ ਦੀ ਥਾਂ ਵਿਦਿਆਰਥੀਆਂ ਨੂੰ ਰੁਜ਼ਗਾਰ ਕੇਂਦਰਿਤ ਵੱਖ ਵੱਖ ਕੋਰਸਾਂ ਵਿਦ ਦਾਖ਼ਿਲ ਹੋ ਕੇ ਆਪਣੇ ਹੁਨਰ ਦਾ ਵਿਕਾਸ ਕਰਨਾ ਚਾਹੀਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਤੋਂ ਸਿੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਾਬਕਾ ਪ੍ਰਿੰ ਜਗ ਸਿੰਘ ਸਮੇਤ ਸੈਂਟਰ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ-ਮੁੱਖ ਮਹਿਮਾਨ ਗੋਪਾਲ ਕ੍ਰਿਸ਼ਨ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ ਪਰਵਿੰਦਰ ਸਿੰਘ ਅਤੇ ਸੈਂਟਰ ਦਾ ਸਟਾਫ਼।