ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    0
    168

    ਹੁਸ਼ਿਆਰਪੁਰ । ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ਼੍ਰੀਮਤੀ ਅਮਰਜੋਤ ਭੱਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਅੱਜ ਲੋਅਰ ਕੋਰਟ ਕੈਪਲੈਕਸ ਤੋਂ ਮੋਬਾਇਲ ਵੈਨ ਨੂੰ ਸਵੇਰੇ 10 ਵਜੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਸਬੰਧੀ ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਅਤੇ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰੇਗੀ।
    ਇਸ ਉਪਰੰਤ ਅੱਜ ਕੇਂਦਰੀ ਜੇਲ੍ਹ ਵਿਖੇ ਰੀਕਰੇਸ਼ਨਲ ਐਕਟੀਵਿਟੀ ਕਰਵਾਈ ਗਈ, ਜਿਸ ਦੌਰਾਨ ਜੇਲ੍ਹ ਵਿੱਚ ਬੰਦ ਔਰਤਾਂ ਵਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਜੇਲ੍ਹ ਵਿੱਚ ਬੰਦ ਪੁਰਸ਼ ਕੈਦੀਆਂ ਵਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਲਈ ਜੇਲ੍ਹ ਪ੍ਰਸ਼ਾਸ਼ਨ ਵਲੋਂ ਸਪੈਸ਼ਲ ਡਰੈਸ ਮੁਹੱਈਆ ਕਰਵਾਈਆਂ ਗਈਆਂ।

    LEAVE A REPLY

    Please enter your comment!
    Please enter your name here