ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਕੀਤੀ ਚੈਕਿੰਗ

    0
    170

    ਹੁਸ਼ਿਆਰਪੁਰ( ਰੁਪਿੰਦਰ ) ਰਾਸ਼ਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜ਼ਿਲ੍ਹਾ ਪੱਧਰ ‘ਤੇ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਸੰਵੇਦਨਸ਼ੀਲ ਅਤੇ ਗੰਭੀਰ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਗਸਤ ਮਹੀਨੇ ਦੌਰਾਨ ਆਰ.ਐਨ.ਏ. ਗੁਰੂਕੁਲ ਸ਼ਕੂਲ ਅਸਲਾਮਾਬਾਦ, ਟਾਈਨੀ ਟੌਟਸ ਪਬਲਿਕ ਸਕੂਲ ਬਸੰਤ ਬਿਹਾਰ ਅਤੇ ਐਸ.ਡੀ. ਸਿਟੀ ਪਬਲਿਕ ਸਕੂਲ ਆਦਮਵਾਲ ਵਿੱਚ ਜਾ ਕੇ ਬੱਸਾਂ ਦੀ ਚੈਕਿੰਗ ਕੀਤੀ ਗਈ।
    ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਸਕੂਲੀ ਬੱਚਿਆਂ ਦੀ ਸੇਫਟੀ ਸਬੰਧੀ ਵੱਖ-ਵੱਖ ਪਹਿਲੂਆਂ ਜਿਵੇਂ ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਐਮਰਜੈਂਸੀ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿੰਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 68 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 18 ਬੱਸਾਂ ਜਿਨ•ਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਬੱਸਾਂ ਦੇ ਚਲਾਨ ਕੱਟੇ ਗਏ। ਇਸ ਟੀਮ ਵਿੱਚ ਟਰੈਫਿਕ ਪੁਲਿਸ, ਸਿੱਖਿਆ ਵਿਭਾਗ, ਰਿਜਨਲ ਟਰਾਂਸਪੋਰਟ ਦਫ਼ਤਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਨੁਮਾਇੰਦੇ ਸ਼ਾਮਲ ਹੋਏ। ਚੈਕਿੰਗ ਦੌਰਾਨ ਸਮੂਹ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਲਈ ਚਲਾਏ ਜਾ ਰਹੇ ਵਾਹਨਾਂ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।

    LEAVE A REPLY

    Please enter your comment!
    Please enter your name here