ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੇਬਲ ਅਪਰੇਟਰਾਂ ਨੂੰ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ

    0
    182

    ਹੁਸ਼ਿਆਰਪੁਰ (ਰੁਪਿੰਦਰ ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਲਰ ਟੀ.ਵੀ. ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।
    ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਕੀਤੇ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ। ਜਾਰੀ ਕੀਤੇ ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਟੀ.ਵੀ. ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ਵਿਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੋਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਗਾਈ ਜਾਂਦੀ ਹੈ।  ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ

    LEAVE A REPLY

    Please enter your comment!
    Please enter your name here