ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 57

    0
    153

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3236 ਨਵੇਂ ਸੈਂਪਲ ਲੈਣ ਨਾਲ ਅਤੇ 3149 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 54 ਨਵੇਂ ਪਾਜ਼ੀਟਿਵ ਕੇਸ ਅਤੇ 03 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 57 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28077 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1977 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30054 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 623158 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 592615 ਸੈਂਪਲ ਨੈਗੇਟਿਵ ਹਨ, ਜਦਕਿ 3654 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 623 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 950 ਹੈ। ਐਕਟਿਵ ਕੇਸਾਂ ਦੀ ਗਿਣਤੀ 493 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 28611 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਕੋਈ ਮੌਤ ਨਹੀ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 243 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 30 ਬੈੱਡ ਖਾਲੀ ਹਨ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here