ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 150 ਅਤੇ 03 ਮੌਤਾਂ

  0
  54

  ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

  ਅੱਜ ਫਲੂ ਵਰਗੇ ਸ਼ੱਕੀ ਲੱਛਣ ਵਾਲੇ 3170 ਨਵੇ ਸੈਪਲ ਲੈਣ ਨਾਲ ਅਤੇ 4052 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 147 ਨਵੇਂ ਪਾਜ਼ੀਟਿਵ ਕੇਸ ਅਤੇ 03 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 150 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27242 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1927 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 29169 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 589072 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 559431 ਸੈਂਪਲ ਨੈਗੇਟਿਵ ਹਨ। ਜਦਕਿ 3667 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 552 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 929 ਹੈ। ਐਕਟਿਵ ਕੇਸਾਂ ਦੀ ਗਿਣਤੀ 1057 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 27183 ਹੈ।

  ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 03 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆਂ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 192 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲਬਧ 35 ਬੈੱਡਾਂ ਵਿੱਚੋ 17 ਬੈੱਡ ਖਾਲੀ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ 45 ਸਾਲਾਂ ਤੋਂ ਉਪਰ ਵਾਲੀ ਪਹਿਲੀ ਡੋਜ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿੱਚ ਆਰ.ਕੇ.ਟਾਵਰ, ਕੇਸ਼ਿਵ ਮੰਦਰ, ਸ਼ਿਵ ਮੰਦਰ ਕੈਨਾਲ ਕਲੋਨੀ ਵਿਖੇ ਲਗਾਈ ਜਾਵੇਗੀ ਬਾਕੀ ਜ਼ਿਲ੍ਹੇ ਵਿਚ ਐਸ ਐਮ ਉਜ ਆਪਣੇ ਪੱਧਰ ਤੇ ਜਗਾਂ ਦਾ ਨਿਰੀਖਣ ਕਰਕੇ ਵੈਕਸੀਨ ਲਗਾਵਾਉਣਗੇ।

  Death Details:

  1 55 ਸਾਲਾਂ ਪੁਰਸ਼ ਵਾਸੀ ਡਵਿੱਡਾ ਅਹਿਰਾਣਾ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ।
  2 46 ਸਾਲਾਂ ਔਰਤ ਵਾਸੀ ਨੰਦਾਚੋਰ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ।
  3 74 ਸਾਲਾਂ ਔਰਤ ਵਾਸੀ ਮਾਨਕ ਢੇਰੀ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ।

  ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

  LEAVE A REPLY

  Please enter your comment!
  Please enter your name here