ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ਿਟਿਵ ਮਰੀਜ਼ 118 ਅਤੇ 02 ਮੌਤਾਂ

    0
    138

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3337 ਨਵੇਂ ਸੈਂਪਲ ਲੈਣ ਨਾਲ ਅਤੇ 3606 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 116 ਨਵੇਂ ਪਾਜ਼ਿਟਿਵ ਕੇਸ ਅਤੇ 02 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 118 ਨਵੇਂ ਪਾਜ਼ਿਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 27572 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1949 ਪਾਜ਼ਿਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ਿਟਿਵ ਕੇਸ 29521 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 598808 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 569386 ਸੈਂਪਲ ਨੈਗਟਿਵ ਹਨ, ਜਦਕਿ 3068 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 599 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 934 ਹੈ। ਐਕਟਿਵ ਕੇਸਾਂ ਦੀ ਗਿਣਤੀ 1016 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 27571 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 215 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 24 ਬੈੱਡ ਖਾਲੀ ਹਨ।

    Death Details:

    1* 67 Year male R/o Chauni Kalan Block Harta Badla Transit Death on the way GNDH ASR form CH Hoshiarpur

    2* 36 Year female R/o Depur Block Hazipur died at DMC LDH.

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here