ਹੁਸ਼ਿਆਰਪੁਰ, (ਸਿਮਰਨ) :
ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1950 ਸੈਂਪਲ ਲੈਣ ਨਾਲ ਅਤੇ 1788 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜ਼ੀਟਿਵ ਕੇਸ ਹਨ ਅਤੇ ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ । ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28704 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2070 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30774 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 868330 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 838344 ਸੈਂਪਲ ਨੈਗੇਟਿਵ ਹਨ, ਜਦਕਿ 1824 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 1265 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ। ਐਕਟਿਵ ਕੇਸਾਂ ਦੀ ਗਿਣਤੀ 12 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29781 ਹੈ।ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।