ਅਣਪਛਾਤੇ ਕਾਰ ਸਵਾਰਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖ਼ਮੀ !

    0
    161

    ਗੜ੍ਹਸ਼ੰਕਰ, ਜਨਗਾਥਾ ਟਾਇਮਜ਼: (ਰਵਿੰਦਰ)

    ਗੜ੍ਹਸ਼ੰਕਰ : ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਰੋਡ ਤੇ ਬੀਤੀ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਕਾਰ ਸਵਾਰਾਂ ਨੇ ਇੱਕ ਦੁਕਾਨ ਤੇ ਬੈਠੇ ਨੌਜਵਾਨ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿਤੀਆਂ। ਜਿਸ ਨਾਲ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸਦੇ ਨਾਲ ਬੈਠੇ ਸਾਥੀਆਂ ਨੇ ਇੱਧਰ ਉੱਧਰ ਭੱਜ ਕੇ ਆਪਣੀ ਜਾਨ ਬਚਾਈ।

    ਜ਼ਖ਼ਮੀ ਨੌਜਵਾਨ ਦੀ ਪਹਿਚਾਣ ਬਿੰਦਰ ਪੁੱਤਰ ਝਲਮਣ ਸਿੰਘ ਵਾਸੀ ਨੰਗਲ ਰੋਡ ਗੜ੍ਹਸ਼ੰਕਰ ਵਜੋਂ ਹੋਈ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਡੀ.ਐੱਸ.ਪੀ ਗੜ੍ਹਸ਼ੰਕਰ ਸਤੀਸ਼ ਕੁਮਾਰ ਅਤੇ ਐੱਸ ਐੱਚ ਓ ਇਕਬਾਲ ਸਿੰਘ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਨੌਜਵਾਨ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਿਆ। ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਨਵਾਂ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।

    ਮੌਕੇ ‘ਤੇ ਪੁਲਿਸ ਵੱਲੋਂ ਸਾਰੇ ਘਟਨਾਕ੍ਰਮ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਘਟਨਾ ਵਾਲੀ ਜਗ੍ਹਾ ਤੋਂ ਪੁਲਿਸ ਨੂੰ 8 ਚੱਲੇ ਹੋਏ ਕਾਰਤੂਸਾਂ ਦੇ ਖੋਲ ਬਰਾਮਦ ਹੋਏ ਹਨ।

    LEAVE A REPLY

    Please enter your comment!
    Please enter your name here