ਅਦਾਕਾਰ ਦੀਪ ਸਿੱਧੂ ਤੇ ਹੋਰ ਮੁਲਜ਼ਮ ਨੂੰ ਕੀਤਾ ਕੋਰਟ ‘ਚ ਪੇਸ਼, 22 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

    0
    148

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਦਿੱਲੀ ‘ਚ ਸੋਮਵਾਰ ਨੂੰ 26 ਜਨਵਰੀ ਨੂੰ ਹੋਏ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਮੁੱਖ ਦੋਸ਼ੀ ਦੀਪ ਸਿੱਧੂ ਤੇ ਉਸ ਦੇ ਸਾਥੀਆਂ ਨੂੰ ਦਿੱਲੀ ਦੀ ਇਕ ਕੋਰਟ ‘ਚ ਪੇਸ਼ ਕੀਤਾ ਗਿਆ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੀ। ਦਿੱਲੀ ਦੇ ਮੁੱਖ ਮੈਟਰੋਪਾਲਿਟਨ ਮਜਿਸਟ੍ਰੇਟ ਗਜਿੰਦਰ ਸਿੰਘ ਨਗਰ ਦੇ ਸਾਹਮਣੇ ਮੁਲਜ਼ਮ ਦੀ ਸੁਣਵਾਈ ਸ਼ੁਰੂ ਹੋਈ। ਇਨ੍ਹਾਂ ਮੁਲਜ਼ਮਾਂ ‘ਚੋਂ ਇਕ ਮੋਹਿੰਦਰ ਸਿੰਘ ਖਾਲਸਾ ਨਾਮਕ ਦੋਸ਼ੀ ਨੇ ਇਲਾਜ ਦੇ ਨਾਂ ‘ਤੇ ਕੋਰਟ ‘ਚ ਛੋਟ ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ। ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਦੋਸ਼ ਪੱਤਰ ਮੁਹੱਈਆ ਕਰਵਾਈ ਜਾਵੇ।

    ਇਸ ਮਾਮਲੇ ‘ਚ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਸੀ ਤੇ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ‘ਚ ਵੜ ਗਏ ਸਨ। ਦੱਸ ਦੇਈਏ ਕਿ ਸਿੱਧੂ ਨੂੰ ਦੋ ਮਹੀਨਿਆਂ ਤੋਂ ਜ਼ਿਆਦਾ ਸਮਾਂ ਤਕ ਜੇਲ੍ਹ ‘ਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਜਮਾਨਤ ‘ਤੇ ਰਿਹਾਅ ਕੀਤਾ ਗਿਆ ਸੀ।

    LEAVE A REPLY

    Please enter your comment!
    Please enter your name here