ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਗੋਲੀਬਾਰੀ ਵਿੱਚ 1 ਦੀ ਮੌਤ, 5 ਜ਼ਖਮੀਂ !

    0
    161

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਸਿਮਰਨ)

    ਸ਼ਿਕਾਗੋ : ਅਮਰੀਕਾ ਵਿੱਚ ਗੋਲੀਬਾਰੀ ਹੋਣੀ ਕੋਈ ਨਵੀਂ ਚੀਜ਼ ਨਹੀਂ, ਆਏ ਦਿਨ ਅਮਰੀਕਾ ਦੇ ਵਿੱਚ ਕਿਤੇ ਨਾ ਕਿਤੇ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਨੇ..! ਇਸੇ ਤਰ੍ਹਾਂ ਦੀ ਇੱਕ ਘਟਨਾਂ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਖੇ ਵਾਪਰੀ ਜਿੱਥੇ ਇਕ ਪੈਨਕੇਕ ਹਾਊਸ ਰੈਸਟੋਰਿੰਟ ਦੇ ਬਾਹਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਸ਼ਿਕਾਗੋ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਥਾਨਕ ਸਮੇਂ ਮੁਤਾਬਕ 1.50 ਵਜੇ ਵਾਪਰਿਆ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ।

    ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਜ਼ਖਮੀ 5 ਲੋਕਾਂ ਨੂੰ ਸਥਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਸ਼ੁਰੂਆਤੀ ਬਿਆਨ ਵਿਚ ਕਿਹਾ ਕਿ ਇਕ ਵਿਅਕਤੀ ਬਾਹਰ ਖਾਣਾ ਖਾ ਰਿਹਾ ਸੀ, ਜਦੋਂ ਚਿੱਟੀ ਐੱਸ. ਯੂ. ਵੀ. ਗੱਡੀ ਵਿਚ ਆਏ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਇਹ ਗੋਲੀਬਾਰੀ ਕਿਸ ਨੇ ਅਤੇ ਕਿਉਂ ਕੀਤੀ, ਹਾਲੇ ਪੁਲਿਸ ਜਾਂਚ ਜਾਰੀ ਹੈ।

     

    LEAVE A REPLY

    Please enter your comment!
    Please enter your name here