ਅਮਿਤ ਸ਼ਾਹ ਦੀ ਕੋਰੋਨਾ ਪਾਜ਼ਿਟਿਵ ਰਿਪੋਰਟ ਮਗਰੋਂ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਸੈਲਫ ਆਈਸੋਲੇਟ !

    0
    144

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪਾਜ਼ਿਟਿਵ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਆਪ ਨੂੰ ਸੈਲਫ ਕੁਆਰੰਟੀਨ ਕਰ ਲਿਆ ਹੈ। ਸ਼ਨੀਵਾਰ ਸ਼ਾਮ ਨੂੰ ਉਨ੍ਹਾਂ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਅਮਿਤ ਸ਼ਾਹ ਨੇ ਕੋਰੋਨਾ ਲੱਛਣ ਨਜ਼ਰ ਆਉਣ ਤੇ ਕੋਵਿਡ ਟੈਸਟ ਕਰਵਾਇਆ ਸੀ ਤੇ ਐਤਵਾਰ ਨੂੰ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ ਸੀ।

    ਅਮਿਤ ਸ਼ਾਹ ਡਾਕਟਰਾਂ ਦੀ ਸਲਾਹ ਤੇ ਮੇਦਾਂਤਾ ਹਸਪਤਾਲ ‘ਚ ਭਰਤੀ ਹੋ ਗਏ ਹਨ। ਅਮਿਤ ਸ਼ਾਹ ਨੇ ਟਵੀਟ ਕਰਕੇ ਆਪਣੇ ਕੋਰੋਨਾ ਪਾਜ਼ਿਟਿਵ ਹੋਣ ਦੀ ਸੂਚਨਾ ਦਿੱਤੀ ਸੀ ਤੇ ਉਨ੍ਹਾਂ ਸਭ ਨੂੰ ਅਪੀਲ ਕੀਤੀ ਸੀ ਕੇ ਜੋ ਲੋਕ ਵੀ ਉਨ੍ਹਾਂ ਦੇ ਸੰਪਰਕ ‘ਚ ਆਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਸ਼ਾਹ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਸ਼ੁਰੂ ਹੋ ਗਈਆਂ।

    ਦੇਸ਼ ‘ਚ ਪਿਛਲੇ 24 ਘੰਟੇ ਅੰਦਰ 52972 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। 771 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਣ ਦੀ ਵੀ ਖ਼ਬਰ ਹੈ। ਦੇਸ਼ ‘ਚ ਕੋਰੋਨਾਵਾਇਰਸ ਦੇ ਕੁੱਲ 18 ਲੱਖ ਤੋਂ ਵੱਧ ਮਰੀਜ਼ ਹਨ।

    LEAVE A REPLY

    Please enter your comment!
    Please enter your name here