ਅਰੋੜਾ ਨੇ ਅਸਲਾਮਾਬਾਦ ਵੈਲਫੇਅਰ ਸੋਸਾਇਟੀ ਨੂੰ ਦਿੱਤਾ 2 ਲੱਖ ਰੁਪਏ ਦੀ ਗਰਾਂਟ ਦਾ ਚੈੱਕ

    0
    124

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸਮਾਜ ਭਲਾਈ ਅਤੇ ਵਿਕਾਸ ਕਾਰਜਾਂ ਲਈ ਸਰਗਰਮ ਸੰਸਥਾਵਾਂ ਅਤੇ ਸੋਸਾਇਟੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਮਾਲੀ ਮਦਦ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 9 ਵਿੱਚ ਅਸਲਾਮਾਬਾਦ ਵੈਲਫੇਅਰ ਸੋਸਾਇਟੀ ਨੂੰ 2 ਲੱਖ ਰੁਪਏ ਦੀ ਗਰਾਂਟ ਦਾ ਚੈਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਦੇ ਲਾਮਿਸਾਲ ਵਿਕਾਸ ਲਈ ਵਚਨਬੱਧ ਹੈ।

    ਸੋਸਾਇਟੀ ਦੇ ਅਹੁਦੇਦਾਰਾਂ ਨੂੰ ਗਰਾਂਟ ਸੌਂਪਣ ਵੇਲੇ ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਵਿੱਚ ਮਿਸਾਲੀਆ ਵਿਕਾਸ ਕਰਵਾ ਰਹੀ ਹੈ ਜਿਸ ਸਦਕਾ ਸ਼ਹਿਰਾਂ ਅਤੇ ਪਿੰਡਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵੀ ਕੰਮਾਂ ਵਿੱਚ ਲੱਗੀਆਂ ਸੰਸਥਾਵਾਂ ਅਤੇ ਸੋਸਾਇਟੀਆਂ ਦੀ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਮਿਤ ਕੁਮਾਰ, ਵਿਨੋਦ ਕੁਮਾਰ, ਅਜੇ ਸਿੰਘ, ਲਖਵੀਰ ਸਿੰਘ, ਹਰਜੋਤ ਸਿੰਘ, ਮਨਿੰਦਰ ਸਿੰਘ, ਹਰਸ਼ ਕੁਮਾਰ, ਮਨਦੀਪ ਸਿੰਘ ਆਦਿ ਮੌਜੂਦ ਸਨ।

    LEAVE A REPLY

    Please enter your comment!
    Please enter your name here