ਅਰੋੜਾ ਨੇ ਲਾਈਫ ਲਾਈਨ ਵੈਲਫੇਅਰ ਸੋਸਾਇਟੀ ਨੂੰ ਫੁੱਟਬਾਲ ਗਰਾਊਂਡ ਲਈ ਦਿੱਤਾ 2.05 ਲੱਖ ਰੁਪਏ ਦਾ ਚੈਕ

    0
    116

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲਾਈਫ ਲਾਈਨ ਵੈਲਫੇਅਰ ਸੋਸਾਇਟੀ ਨੂੰ 2.05 ਲੱਖ ਰੁਪਏ ਦਾ ਚੈਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।

    ਸੁੰਦਰ ਸ਼ਾਮ ਅਰੋੜਾ ਨੇ ਲਾਈਫ ਲਾਈਨ ਵੈਲਫੇਅਰ ਸੋਸਾਇਟੀ ਨੂੰ ਸਥਾਨਕ ਰੇਲਵੇ ਮੰਡੀ ਸਕੂਲ ਦੇ ਪਿੱਛੇ ਫੁੱਟਬਾਲ ਗਰਾਊਂਡ ਦੇ ਆਲੇ-ਦੁਆਲੇ ਤਾਰ ਲਾਉਣ ਅਤੇ ਗਰਾਉਂਡ ਦੀ ਸਾਫ਼-ਸਫ਼ਾਈ ਲਈ ਇਹ ਚੈਕ ਸੌਂਪਿਆ। ਸੋਸਾਇਟੀ ਮੈਂਬਰਾਂ ਨੂੰ ਚੈਕ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡਾਂ ਦੇ ਜ਼ਮੀਨੀ ਪੱਧਰ ’ਤੇ ਪਸਾਰ ਲਈ ਪੰਜਾਬ ਸਰਕਾਰ ਵਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤਾਂ ਜੋ ਬਚਪਨ ਤੋਂ ਹੀ ਬੱਚਿਆਂ ਨੂੰ ਨਰੋਈ ਸਿਹਤ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਖੇਡਾਂ ਜੀਵਨ ਦਾ ਅਟੁੱਟ ਅੰਗ ਹਨ ਜਿਨ੍ਹਾਂ ਰਾਹੀਂ ਵਿਅਕਤੀ ਆਪਣੇ-ਆਪ ਨੂੰ ਤੰਦਰੁਸਤ, ਚੁਸਤ-ਦਰੁਸਤ ਰੱਖਣ ਦੇ ਨਾਲ-ਨਾਲ ਸਮਾਜ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਦਾ ਹੈ।

    ਉਦਯੋਗ ਮੰਤਰੀ ਨੇ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਖੇਡਾਂ ਦੇ ਮੱਦੇਨਜ਼ਰ ਭÎਵਿੱਖ ਵਿੱਚ ਵੀ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲਾਈਫ ਲਾਈਨ ਵੈਲਫੇਅਰ ਸੋਸਾਇਟੀ ਵਰਗੀਆਂ ਸੰਸਥਾਵਾਂ ਖੇਡਾਂ ਦੇ ਖੇਤਰ ਵਿੱਚ ਬਣਦੀ ਭੂਮਿਕਾ ਨਿਭਾਅ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਲਾਈਫ ਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਵਿਸ਼ਾਲ ਸੈਣੀ, ਵਾਈਸ ਪ੍ਰਧਾਨ ਰਮਨਪ੍ਰੀਤ, ਜਨਰਲ ਸਕੱਤਰ ਰਾਜੇਸ਼ ਸੈਣੀ, ਰਾਕੇਸ਼ ਕੁਮਾਰ, ਕਮਲ ਸੈਣੀ, ਜਸਵੀਰ ਸਿੰਘ, ਦੀਪਕ ਠਾਕੁਰ, ਰਾਜ ਕੁਮਾਰ ਅਤੇ ਹਰਨੇਕ ਸਿੰਘ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here