ਅਰੋੜਾ ਵਲੋਂ ਸ਼ੀਸ਼ ਮਹਿਲ ਬਾਜ਼ਾਰ ’ਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ

    0
    118

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਸ਼ੀਸ਼ ਮਹਿਲ ਬਾਜ਼ਾਰ ਵਿੱਚ ਇੰਟਰਲਾਕਿੰਗ ਟਾਈਲਾਂ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕੀਤੀ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 16.07 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਨ੍ਹਾਂ ਕੰਮਾਂ ਨਾਲ ਇਲਾਕੇ ਨੂੰ ਵੱਡੀ ਸਹੂਲਤ ਪ੍ਰਦਾਨ ਹੋਵੇਗੀ ਅਤੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਵਿੱਚ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦਾ ਵਿਕਾਸ ਜੰਗੀ ਪੱਧਰ ’ਤੇ ਜਾਰੀ ਹੈ।

    ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸੀ.ਸੀ.ਟੀ.ਵੀ ਕੈਮਰੇ ਲਾਉਣ ਤੋਂ ਇਲਾਵਾ ਕਮਿਊਨਿਟੀ ਸੈਂਟਰਾਂ ਦੀ ਉਸਾਰੀ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਆਈ.ਡੀ.ਸੀ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਾਬਕਾ ਕੌਂਸਲਰ ਪਰਦੀਪ ਕੁਮਾਰ, ਅਸ਼ਵਨੀ ਗੁਪਤਾ, ਗੁਲਸ਼ਨ ਕੁਮਾਰ, ਸਤੀਸ਼ ਕੁਮਾਰ, ਸੁਸ਼ੀਲ ਕੁਮਾਰ, ਦੀਪਕ ਪੁਰੀ ਆਦਿ ਵੀ ਮੌਜੂਦ ਸਨ।

    LEAVE A REPLY

    Please enter your comment!
    Please enter your name here