ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਜਾਰੀ

    0
    118

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਦੇਸ਼ ਵਿੱਚ ਬੀਤੇ 10 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਵੇਖਿਆ ਗਿਆ ਪਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਗਲੋਬਲ ਮਾਰਕਿਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ 65 ਡਾਲਰ ਦੇ ਪਾਰ ਜਾ ਪਹੁੰਚੀਆਂ ਹਨ ਜੋ 70 ਰੁਪਏ ਤੱਕ ਜਲਦ ਜਾ ਪਹੁੰਚਣਗੀਆਂ।

    ਪੰਜਾਬ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ –

    ਪੰਜਾਬ ਵਿੱਚ ਪੈਟਰੋਲ 90.21 ਰੁਪਏ ਪ੍ਰਤੀ ਲੀਟਰ ਦੇ ਨੇੜੇ ਵਿਕ ਰਿਹਾ ਹੈ। ਮੁਹਾਲੀ ਵਿੱਚ ਪੈਟਰੋਲ 93.01 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 84.00 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਅੰਮ੍ਰਿਤਸਰ ਵਿੱਚ ਪੈਟਰੋਲ 92.74 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.75 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

    ਜਲੰਧਰ ਵਿੱਚ ਪੈਟਰੋਲ 92.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.19 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਗੁਰਦਾਸਪੁਰ ਵਿੱਤ ਪੈਟਰੋਲ 92.79 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.8 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੰਜਾਬ ਦੇ ਬਾਕੀ ਸ਼ਹਿਰਾਂ ਵਿੱਚ ਵੀ ਪੈਟਰੋਲ 90 ਰੁਪਏ ਦੇ ਪਾਰ ਹੈ।

    ਕੀਮਤਾਂ ਵਿੱਚ ਆਖਰੀ ਤਬਦੀਲੀ 27 ਫ਼ਰਵਰੀ ਨੂੰ –

    ਦੱਸ ਦੇਈਏ ਕਿ 27 ਫਰਵਰੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਤਬਦੀਲੀ ਵੇਖੀ ਗਈ ਸੀ। 28 ਫ਼ਰਵਰੀ ਤੋਂ ਲੈ ਕੇ ਅੱਜ ਤਕ, ਕੀਮਤਾਂ ਸਥਿਰ ਰਹੀਆਂ ਹਨ। ਹਰ ਰੋਜ਼ ਸਵੇਰੇ 6 ਵਜੇ ਕੀਮਤਾਂ ਵਿੱਚ ਤਬਦੀਲੀ ਦਰਜ ਕੀਤੀ ਜਾਂਦੀ ਹੈ, ਪਰ ਪਿਛਲੇ 10 ਦਿਨਾਂ ਤੋਂ, ਕੀਮਤਾਂ ਇਕੋ ਜਿਹੀਆਂ ਰਹੀਆਂ।

    LEAVE A REPLY

    Please enter your comment!
    Please enter your name here