ਅੰਦਰੂਨੀ ਕਲੇਸ਼ ‘ਚ ਘਿਰੀ ਕਾਂਗਰਸ ਲੋਕਾਂ ਨੂੁੰ ਕੋਰੋਨਾ ਤੋਂ ਨਹੀਂ ਬਚਾ ਸਕਦੀ : ਢੀਂਡਸਾ

    0
    131

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਨਵ ਗਠਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਾਹਮਪੁਰਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਏਕਤਾ ਕੀਤੀ ਹੈ। ਉਹ ਦਿੜ੍ਹਬਾ ਵਿਚ ਕਬੱਡੀ ਕੋਚ ਗੁਰਮੇਲ ਸਿੰਘ ਦੀ ਮਾਤਾ ਦੇ ਦੇਹਾਂਤ ਉਪਰੰਤ ਦੁੱਖ ਸਾਂਝਾ ਕਰਨ ਲਈ ਆਏ ਸਨ।

    ਉਨ੍ਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਅਕਾਲੀ ਦਲ (ਸੰਯੁਕਤ) ਜਲਦੀ ਵੱਡਾ ਧਮਾਕਾ ਕਰਨ ਜਾ ਰਿਹਾ ਹੈ। ਕੋਰੋਨਾ ਬਾਰੇ ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਲੋਕਾਂ ਨੂੰ ਬਚਾਉਣ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹਨ। ਇਸ ਕਾਰਨ ਇਹ ਬਿਮਾਰੀ ਕਾਬੂ ਤੋਂ ਬਾਹਰ ਹੋ ਰਹੀ ਹੈ। ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਪੁਖ਼ਤਾ ਪ੍ਰਬੰਧ ਨਹੀਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਉਨ੍ਹਾਂ ਨੇ ਕਿਹਾ ਕਿ ਬਰਗਾੜੀ ਕਾਂਡ ਉਨ੍ਹਾਂ ਦੀ ਸਰਕਾਰ ਸਮੇਂ ਹੋਇਆ ਸੀ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਰਲ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਦੋਵੇਂ ਪਾਰਟੀਆਂ ਝੂਠ ਦੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਨਹੀਂ ਹੋ ਰਿਹਾ, ਇਹ ਲੋਕਾਂ ਨੂੰ ਕੋਰੋਨਾ ਤੋਂ ਕੀ ਬਚਾਉਣਗੇ? ਇਸ ਮੌਕੇ ਐੱਸਜੀਪੀਸੀ ਮੈਂਬਰ ਹਰਦੇਵ ਸਿੰਘ ਰੋਗਲਾ, ਸੁਖਜਿੰਦਰ ਸਿੰਘ ਸਿੰਧੜਾਂ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਮੌੜਾਂ, ਰਣਧੀਰ ਸਿੰਘ ਸਮੂਰਾ ਤੇ ਹੋਰ ਹਾਜ਼ਰ ਸਨ।

     

    LEAVE A REPLY

    Please enter your comment!
    Please enter your name here