ਅੰਦੋਲਨਕਾਰੀ ਕਿਸਾਨ ਨੇ ਪਾਣੀ ਪਿਆ ਕੇ ਪੁਲਿਸ ਮੁਲਾਜ਼ਮ ਦੀ ਬੁਝਾਈ ਪਿਆਸ

    0
    124

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦਿੱਲੀ ਪਹੁੰਚ ਗਏ ਹਨ। ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਕਿਸਾਨਾਂ ਨੂੰ ਰਸਤੇ ਵਿਚ ਸੁਰੱਖਿਆ ਬਲਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਕਈ ਥਾਵਾਂ ‘ਤੇ ਸੁਰੱਖਿਆ ਬਲਾਂ ਨਾਲ ਕਿਸਾਨਾਂ ਦੀ ਝੜਪ ਹੋ ਗਈ। ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ‘ਤੇ ਵਾਟਰ ਕੈਨਸਨ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ । ਪਰ ਇਨ੍ਹਾਂ ਹਾਲਤਾਂ ਦੇ ਵਿਚਕਾਰ ਸੋਸ਼ਲ ਮੀਡੀਆ ‘ਤੇ ਕੁੱਝ ਅਜਿਹੀਆਂ ਤਸਵੀਰਾਂ ਵੀ ਵੇਖੀਆਂ ਗਈਆਂ, ਜੋ ਮਨੁੱਖਤਾਵਾਦ ਦਾ ਪੱਖ ਵਿਖਾ ਰਹੀਆਂ ਹਨ। ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਕਿਸਾਨ ਪਿਆਸੇ ਪੁਲਿਸ ਵਾਲੇ ਨੂੰ ਪਾਣੀ ਪੀਂਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉਪਭੋਗਤਾਵਾਂ ਦੁਆਰਾ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਕਾਫ਼ੀ ਪ੍ਰਸ਼ੰਸਾ ਹੋ ਰਹੀ ਹੈ।

    ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ :

    ਜੈਅਕਾਂਤ ਮਿਸ਼ਰਾ ਨਾਮ ਦੇ ਇਕ ਵਿਅਕਤੀ ਨੇ ਇਸ ਵੀਡੀਓ ਨੂੰ ਆਪਣੀ ਫੇਸਬੁੱਕ ਵਾਲ ‘ਤੇ ਸਾਂਝਾ ਕੀਤਾ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ਕਿ ਇਹ ਸਾਡਾ ਭਾਰਤ ਹੈ, ਅਸੀਂ ਰੋਟੀ ਖੁਆਵਾਂਗੇ ਅਤੇ ਪਾਣੀ ਪੀਆਵਾਂਗੇ। ਲੋਕ ਇਸ ਵੀਡੀਓ ਨੂੰ ਬਹੁਤ ਪਸੰਦ ਅਤੇ ਸ਼ੇਅਰ ਕਰ ਰਹੇ ਹਨ।

    ਦੱਸ ਦੇਈਏ ਕਿ ਪਾਣੀਪਤ ਵਿੱਚ ਨੈਸ਼ਨਲ ਹਾਈਵੇਅ ‘ਤੇ ਰਾਤ ਕੱਟਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋ ਗਏ। ਸਿੰਧ ਬਾਰਡਰ (ਹਰਿਆਣਾ-ਦਿੱਲੀ ਸਰਹੱਦ) ‘ਤੇ ਪੁਲਿਸ ਕਰਮਚਾਰੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ। ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਵੱਖ-ਵੱਖ ਥਾਵਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਰੋਹਤਕ-ਝੱਜਰ ਬਾਰਡਰ, ਦਿੱਲੀ-ਗੁਰੂਗਰਾਮ ਅਤੇ ਦਿੱਲੀ-ਜੰਮੂ ਹਾਈਵੇ ਵੱਡੀ ਗਿਣਤੀ ਵਿਚ ਤਾਇਨਾਤ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੋ ਵੀ ਹੋਏਗਾ, ਉਹ ਦਿੱਲੀ ਪਹੁੰਚ ਜਾਣਗੇ।

    LEAVE A REPLY

    Please enter your comment!
    Please enter your name here