ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹੈ ਕੇਂਦਰ ਸਰਕਾਰ- ਨਰਿੰਦਰ ਸਿੰਘ ਤੋਮਰ

    0
    115

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਦੀਆਂ ਸਰਹੱਦਾਂ ‘ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਗਠਨ ਕਾਫੀ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਕਾਰ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹੈ। ਦੱਸ ਦੇਈਏ ਕਿ ਕਿਸਾਨ ਸੰਗਠਨ ਤੇ ਆਗੂ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ।

    ਇਸ ਨੂੰ ਲੈ ਕੇ ਕੇਂਦਰ ਤੇ ਉਨ੍ਹਾਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋਈ ਪਰ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ 11 ਜਨਵਰੀ ਨੂੰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਅਗਲੇ ਆਦੇਸ਼ ਤਕ ਲਾਗੂ ਕਰਨ ‘ਤੇ ਰੋਕ ਲਾ ਦਿੱਤੀ ਸੀ। ਗਤੀਰੋਧ ਸੁਲਝਾਉਣ ਲਈ 11 ਜਨਵਰੀ ਨੂੰ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਅਗਲੇ ਆਦੇਸ਼ ਤਕ ਲਾਗੂ ਕਰਨ ‘ਤੇ ਰੋਕ ਲਾ ਦਿੱਤੀ ਸੀ। ਕਿਸਾਨ ਸੰਗਠਨ ਆਪਣੀ ਜਿੱਦ ‘ਤੇ ਅੜੇ ਹੋਏ ਹਨ ਤੇ ਉਨ੍ਹਾਂ ਨੇ ਇਸ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਵੀ ਇਨਕਾਰ ਕਰ ਦਿੱਤਾ।

    ਮੱਧ ਪ੍ਰਦੇਸ਼ ਦੇ ਮੁਰੈਨਾ ਸੀਟ ਤੋਂ ਸੰਸਦ ਮੈਂਬਰ ਤੋਮਰ ਨੇ ਗਵਾਲੀਅਰ-ਚੰਬਲ ਖੇਤਰ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿੱਤ ‘ਚ ਗੱਲ ਕੀਤੀ ਹੈ ਤੇ ਉਹ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹਨ। ਜੇ ਕਿਸਾਨ ਸੰਗਠਨ ਖੇਤੀ ਬਿੱਲ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਚਰਚਾ ਕਰਨ ਨੂੰ ਤਿਆਰ ਹਨ ਤਾਂ ਸਰਕਾਰ ਵੀ ਉਨ੍ਹਾਂ ਨਾਲ ਗੱਲ ਕਰਨ ਨੂੰ ਤਿਆਰ ਹੈ।

    LEAVE A REPLY

    Please enter your comment!
    Please enter your name here