ਅੰਮ੍ਰਿਤਸਰ ‘ਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

    0
    138

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਬੀਤ ਜਾਣ ‘ਤੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਹੈ।

    ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਭਾਜਪਾ ਦੇ ਮੁੱਖ ਦਫ਼ਤਰ ਖੰਨਾ ਸਮਾਰਕ ਦੇ ਬਾਹਰ ਧਰਨਾ ਲਾਇਆ ਹੈ। ਇਥੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸਜਤਾਇਆ ਜਾਵੇਗਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਕਿਸਾਨ ਇੱਕਠੇ ਹੋਏ ਹਨ।

    ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਪਾਸ ਹੋਏਇਕ ਸਾਲ ਪੁਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ। 5 ਜੂਨ 2020 ਨੂੰ ਖੇਤੀ ਆਰਡੀਨੈਂਸ ‘ਤੇ ਰਾਸ਼ਟਰਪਤੀ ਨੇ ਹਸਤਾਖ਼ਰ ਕੀਤੇ ਸਨ। ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਾਉਣ ਲਈ ਦਿੱਲੀ ਵਿੱਚ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਰੇਲਵੇ ਸਟੇਸ਼ਨਾਂ, ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ ਹਨ।

    LEAVE A REPLY

    Please enter your comment!
    Please enter your name here