ਅੰਮ੍ਰਿਤਸਰ ‘ਚ ਕਿਸਾਨਾਂ ਨੇ ਸ਼ਵੇਤ ਮਲਿਕ ਦਾ ਕੀਤਾ ਘਿਰਾਓ !

    0
    146

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਇੱਕ ਪਾਸੇ ਦੇਸ਼ ਦਾ ਅੰਨਦਾਤਾ ਕਿਸਾਨ ਸੜਕਾਂ ‘ਤੇ ਰੁੱਲ ਰਿਹਾ ਹੈ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਬਣਾਏ ਜਾਣ ਵਾਲੇ ਨਵੇਂ ਦਫ਼ਤਰ ਦੇ ਨੀਂਹ ਪੱਥਰ ਸੰਬੰਧੀ ਸਮਾਗਮ ਦਾ ਅਯੋਜਿਨ ਕੀਤਾ ਗਿਆ ਹੈ। ਜਿੱਥੇ ਸ਼ਵੇਤ ਮਲਿਕ ਸਮੇਤ ਅਨੇਕਾਂ ਪਾਰਟੀ ਆਗੂ ਮੌਜੂਦ ਸਨ। ਇਸ ਦੌਰਾਨ ਭਾਜਪਾ ਦੇ ਸਮਾਗਮ ਵਾਲੀ ਜਗ੍ਹਾ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨਕੀਤਾ ਗਿਆ ਅਤੇਸ਼ਵੇਤ ਮਲਿਕ ਦਾ ਘਿਰਾਓ ਕਰਕੇ ਵਿਰੋਧ ਕੀਤਾ ਗਿਆ ਹੈ।

    ਇਸ ਦੌਰਾਨ ਜਿੱਥੇ ਕਿਸਾਨ ਅਤੇ ਸਿੱਖ ਜੱਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ ਦੂਜੇ ਪਾਸੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਵੀ ਕਿਸਾਨਾਂ ਦੇ ਵਿਰੋਧ ‘ਚ ਨਾਅਰੇਬਾਜ਼ੀ ਕੀਤੀ ਗਈ। ਸਥਿਤੀ ਨੂੰ ਤਣਾਅਪੂਰਨ ਹੁੰਦੇ ਦੇਖ ਕੇ ਪੁਲਿਸ ਵਲੋਂ ਦਖ਼ਲ-ਅੰਦਾਜ਼ੀ ਕਰਕੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਾਉਣ ਦਾ ਯਤਨ ਕੀਤਾ ਗਿਆ।

    ਨਿਊ ਅੰਮ੍ਰਿਤਸਰ ਵਿਖੇ ਭਾਜਪਾ ਵਲੋਂ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਲਈ ਰੱਖੇ ਗਏ ਪ੍ਰੋਗਰਾਮ ਦਾ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਦੋਵੇਂ ਧਿਰਾਂ ਆਹਮੋ ਸਾਹਮਣੇ ਹੋ ਗਈਆਂ ਸਨ। ਇਸ ਦੌਰਾਨ ਸਥਿਤੀ ਨੂੰ ਦੇਖ ਕੇ ਭਾਜਪਾ ਆਗੂ ਅਤੇ ਵਰਕਰ ਉੱਥੋਂ ਨਿਕਲ ਗਏ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵਲੋਂ ਸਰਵਣ ਸਿੰਘ ਪੰਧੇਰ ਮੌਜੂਦ ਸਨ।

    ਦੱਸ ਦੇਈਏ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ, ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਪੰਜਾਬ ਨੇ ਇਸ ਅੰਦੋਲਨ ਦੀ ਅਗਵਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਸ ਅੰਦੋਲਨ ਨੂੰ ਪੰਜਾਬ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਵਪਾਰੀ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੀਆਂ ਵੱਖ-ਵੱਖ ਜੱਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਜੱਥੇਬੰਦੀਆਂ ਨੇ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ।

    LEAVE A REPLY

    Please enter your comment!
    Please enter your name here