ਅੰਮ੍ਰਿਤਸਰ ਦੇ ਚਾਟੀਵਿੰਡ ‘ਚ ਪਰਿਵਾਰ ‘ਤੇ ਚਲਾਈਆਂ ਗੋਲ਼ੀਆਂ, ਔਰਤ ਸਮੇਤ 3 ਲੋਕ ਜ਼ਖ਼ਮੀ

    0
    119

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਚਾਟੀਵਿੰਡ ਅਧੀਨ ਪੈਂਦੇ ਪਿੰਡ ਗੁਰੂ ਵਾਲੀ ‘ਚ ਐਤਵਾਰ ਰਾਤ ਪੁਰਾਣੀ ਰੰਜਿਸ਼ ਤਹਿਤ ਕੁਝ ਲੋਕਾਂ ਨੇ ਇੱਕ ਪਰਿਵਾਰ ‘ਤੇ ਗੋਲ਼ੀ ਚਲਾ ਦਿੱਤੀ, ਜਿਸ ਦੌਰਾਨ ਇਕ ਔਰਤ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਸਬ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਤਸਵੀਰਾਂ ‘ਚ ਮੁਲਜ਼ਮ ਭੱਜਦੇ ਹੋਏ ਵੀ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।ਨਵਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਹੀ ਪਿੰਡ ਦੇ ਸ਼ਰਨਜੀਤ ਸਿੰਘ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਹੈ। ਸ਼ਰਨਜੀਤ ਸਿੰਘ ਤੇ ਉਸ ਦੇ ਸਾਥੀ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਰਾਤ ਉਹ ਦੇਰੀ ਉੱਤੇ ਕੰਮ ਖ਼ਤਮ ਕਰ ਕੇ ਘਰ ਵਾਪਸ ਜਾ ਰਹੇ ਸਨ। ਘਰ ਦੇ ਨਜ਼ਦੀਕ ਪਹੁੰਚਦਿਆਂ ਹੀ ਕੁਝ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ। ਨਵਜੀਤ ਨੇ ਦੋਸ਼ ਲਾਇਆ ਕਿ ਘੇਰਣ ਵਾਲਿਆਂ ਵਿਚ ਸ਼ਰਨਜੀਤ ਸਿੰਘ ਵੀ ਸ਼ਾਮਿਲ ਸੀ। ਉਨ੍ਹਾਂ ਨੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰੌਲਾ ਪੈਣ ‘ਤੇ ਉਸ ਦੀ ਮਾਤਾ ਰਾਜਵੀਰ ਕੌਰ, ਰਿਸ਼ਤੇਦਾਰ ਗੁਰਸੇਵਕ ਸਿੰਘ ਤੇ ਜਸਕਰਨ ਸਿੰਘ ਮੌਕੇ ਉੱਤੇ ਪੁੱਜ ਗਏ। ਪਰਿਵਾਰ ਦੇ ਮੈਂਬਰ ਆਉਂਦਿਆਂ ਦੇਖ ਹਮਲਾਵਰਾਂ ਨੇ ਪਿਸਤੌਲ ਨਾਲ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

    ਗੋਲ਼ੀ ਲੱਗਣ ਨਾਲ ਉਸ ਦੀ ਮਾਤਾ ਰਾਜਵੀਰ ਕੌਰ, ਗੁਰਸੇਵਕ ਸਿੰਘ ਤੇ ਜਸਕਰਨ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਨੇ ਐੱਸਐੱਸਪੀ ਧਰੁਵ ਦਹੀਆ ਕੋਲੋਂ ਮੰਗ ਕੀਤੀ ਹੈ। ਮੁਲਜ਼ਮਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ।

    LEAVE A REPLY

    Please enter your comment!
    Please enter your name here