ਅੰਮ੍ਰਿਤਸਰ ਦੇ ਪਿੰਡ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 9 ਲੋਕਾਂ ਦੀ ਮੌਤ ਮਗਰੋਂ ਥਾਣੇਦਾਰ ਸਸਪੈਂਡ !

    0
    114

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਤਰਸਿੱਕਾ ਥਾਣਾ ਅਧੀਨ ਪੈਂਦੇ ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਭ ਨੇ ਮੰਗਲਵਾਰ ਨੂੰ ਸ਼ਰਾਬ ਪੀਤੀ ਸੀ ਤੇ ਬੁੱਧਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਇਸ ਕੇਸ ਤੋਂ ਬਾਅਦ ਪੁਲਿਸ ਨੇ ਕੁੱਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਨੇ ਸ਼ਰਾਬ ਬਣਾਈ ਸੀ। ਇਸ ਦੇ ਨਾਲ ਹੀ ਥਾਣਾ ਤਰਸਿੱਕਾ ਦੇ ਐੱਸਐੱਚਓ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਟੀਮ ਵੀ ਬਣਾਣੀ ਹੈ ਜੋ ਮਾਮਲੇ ਦੀ ਪੜਤਾਲ ਕਰੇਗੀ।

    ਉੱਧਰ, ਪੀੜਤ ਪਰਿਵਾਰਾਂ ਨੇ ਪੁਲਿਸ ਨੂੰ ਦੱਸੇ ਬਗੈਰ ਹੀ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਪਿੰਡ ਦੇ ਕਈ ਘਰਾਂ ਵਿੱਚ ਦੇਸੀ ਸ਼ਰਾਬ ਵੇਚੀ ਜਾਂਦੀ ਹੈ। ਸਬ ਇੰਸਪੈਕਟਰ ਅਨੂਪ ਸਿੰਘ ਨੇ ਦੱਸਿਆ ਕਿ ਪੁਲਿਸ ਪੀੜਤਾਂ ਦੇ ਬਿਆਨ ਲੈ ਰਹੀ ਹੈ।

    LEAVE A REPLY

    Please enter your comment!
    Please enter your name here