ਅੱਜ ਜਾਰੀ ਹੋ ਸਕਦੀਆਂ ਹਨ ਲਾਕਡਾਊਨ-4 ਦੀਆਂ ਨਵੀਆਂ ਗਾਈਡਲਾਈਨਜ਼ :

    0
    119

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਾਫ਼ ਕਹਿ ਦਿੱਤਾ ਸੀ ਕਿ 17 ਮਈ ਤੋਂ ਬਾਅਦ ਲਾਕਡਾਊਨ 4.0 ਆਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ 18 ਮਈ ਤੋਂ ਪਹਿਲਾਂ ਲਾਕਡਾਊਨ -4 ਦੇ ਰੰਗ-ਰੂਪ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।

    ਇਸ ਤੋਂ ਬਾਅਦ ਪੂਰੇ ਦੇਸ਼ ‘ਚ ਚਰਚਾ ਹੈ ਕਿ ਲਾਕਡਾਊਨ 4.0 ਕਿਸ ਤਰ੍ਹਾਂ ਦਾ ਹੋਵੇਗਾ। ਕੇਂਦਰੀ ਗ੍ਰਹਿ ਮੰਤਰਾਲਾ ਲਾਕਡਾਊਨ 4 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕਰ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਲਾਕਡਾਊਨ-4 ਦੀਆਂਨਵੀਆਂ ਗਾਈਡਲਾਈਨਜ਼ ਲਾਗੂ ਕਰਨ ਬਾਰੇ ਸੂਬਾ ਸਰਕਾਰਾਂ ਨੂੰ ਆਦੇਸ਼ ਦੇ ਸਕਦੀ ਹੈ।

    ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵੀਡੀਓ ਕਾਨਫਰੰਸਿੰਗ ‘ਚ ਇਹ ਮੁੱਦਾ ਉੱਠਿਆ ਸੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਦੇ ਨਾਲ ਹੀ ਕਾਂਗਰਸ ਸ਼ਾਸਿਤ ਰਾਜਾਂ ਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੇ ਵੀ ਕਿਹਾ ਸੀ ਕਿ ਰੈੱਡ, ਆਰੇਂਜ ਅਤੇ ਗ੍ਰੀਨ ਜ਼ੋਨ ਤੈਅ ਕਰਨ ਦਾ ਅਧਿਕਾਰ ਸੂਬਿਆਂ ਨੂੰ ਮਿਲਣਾ ਚਾਹੀਦਾ ਹੈ।

    ਦੱਸ ਦੇਈਏ ਕਿ ਇਸ ਗਾਈਡਲਾਈਨਜ਼ ‘ਚ ਇਸ ਗੱਲ ਦਾ ਪੂਰਾ ਖ਼ਿਆਲ ਰੱਖਿਆ ਜਾਵੇਗਾ ਕਿ ਆਰਥਿਕ ਗਤੀਵਿਧੀਆਂ ਚੱਲਦੀਆਂ ਰਹਿਣ। ਸਰਕਾਰ ਕੁੱਝ ਸ਼ਰਤਾਂ ਦੇ ਨਾਲ ਕੰਪਨੀਆਂ ਅਤੇ ਫੈਕਟਰੀਆਂ ‘ਚ ਕੰਮ-ਕਾਜ ਚਾਲੂ ਕਰਨ ਦੀ ਮਨਜ਼ੂਰੀ ਦੇ ਸਕਦੀ ਹੈ। ਜਿੱਥੇ ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਹੈ, ਉੱਥੇ ਰਾਤ ਦੇ ਸਮੇਂ ਮਾਲ ਅਤੇ ਸਿਨੇਮਾ ਹਾਲ ਖੋਲ੍ਹੇ ਜਾ ਸਕਦੇ ਹਨ। ਰਿਟੇਲ ਦੁਕਾਨਾਂ ਨੂੰ ਵੀ ਖੋਲ੍ਹਿਆ ਜਾ ਸਕਦਾ ਹੈ। ਹਾਲਾਂਕਿ ਗਾਹਕਾਂ ਦੀ ਭੀੜ ਇਕੱਠੀ ਨਾ ਹੋਵੇ, ਇਸਦੇ ਨਿਯਮ ਬਣਾਏ ਜਾ ਸਕਦੇ ਹਨ।

    LEAVE A REPLY

    Please enter your comment!
    Please enter your name here