ਅੱਜ ਤੱਕ ਲਏ ਗਏ ਕੁੱਲ 16154 ਸੈਂਪਲਾਂ ਚੋਂ 15105 ਨੈਗੇਟਿਵ : ਸਿਵਲ ਸਰਜਨ

    0
    118

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 551 ਨਵੇਂ ਸੈਂਪਲ ਲੈਣ ਨਾਲ ਜ਼ਿਲ੍ਹੇ ਵਿੱਚ ਅੱਜ ਤੱਕ ਲਏ ਗਏ ਕੁੱਲ ਲਏ ਗਏ ਸੈਂਪਲਾਂ ਦੀ ਗਿਣਤੀ 16154 ਹੋ ਗਈ ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 15105 ਸੈਂਪਲ ਨੈਗੇਟਿਵ ਅਤੇ 454 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, ਪਾਜ਼ਿਟਿਵ ਕੇਸਾਂ ਦੀ ਗਿਣਤੀ 194 ਤੇ 30 ਸੈਂਪਲ ਇੰਨਵੈਲਡ ਹਨ।

    ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਹੁਸ਼ਿਆਰਪੁਰ ਸ਼ਹਿਰ ਨਾਲ ਸੰਬੰਧਿਤ 15 ਸਾਲਾਂ ਲੜਕਾ ਦੂਜੇ ਰਾਜ ਤੋਂ ਆਇਆ ਹੈ ਜਿਸ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਸਿਹਤ ਸਲਾਹ ਸੰਬੰਧੀ ਉਹਨਾਂ ਲੋਕਾਂ ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਸਮਾਜਿਕ ਦੂਰੀ ਰੱਖਣ, ਗਰਭਵਤੀ ਔਰਤਾਂ ਤੇ 10 ਸਾਲ ਤੱਕ ਦੇ ਬੱਚਿਆ ਨੂੰ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੰਦੇ ਹੋਏ ਇਸ ਬਿਮਾਰੀ ਦੇ ਸਮਾਜਿਕ ਫਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਕਿ ਐਟੀਲਾਰਵਾ ਸਕੀਮ ਦੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਵੀ ਸੈਨੇਟਾਈਜੇਸ਼ਨ ਕੀਤਾ ਗਿਆ।

    LEAVE A REPLY

    Please enter your comment!
    Please enter your name here