ਅੱਜ ਦਿਵਆਂਗਜਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡੀਸੀ

    0
    127

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਦਿਵਆਂਗਜਨਾਂ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਹੀ ਹਰ ਸੁਵਿਧਾ ਪਹੁੰਚਾਉਣ ਲਈ ਹਰ ਹਫ਼ਤੇ ਵੀਰਵਾਰ ਨੂੰ ਵੱਖ-ਵੱਖ ਸਬ-ਡਵੀਜਨਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੈਂਪਾਂ ਦੀ ਲੜੀ ਵਿੱਚ 31 ਦਸੰਬਰ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਵੀ ਇਸ ਕੈਂਪ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

    ਅਪਨੀਤ ਰਿਆਤ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਆਂਗਜਨ ਵਿਅਕਤੀਆਂ ਲਈ ਡਿਸਏਬਿਲਟੀ ਸਰਟੀਫ਼ਿਕੇਟ ਅਤੇ ਯੂ.ਡੀ.ਆਈ.ਡੀ ਦੀ ਸੁਵਿਧਾ ਦਿੱਤੀ ਜਾਵੇਗੀ, ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਦਿਵਆਂਗਜਨਾਂ ਦੀਆਂ ਪੈਨਸ਼ਨ ਸੰਬੰਧੀ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਦਿਵਆਂਗਜਨ ਲਈ ਵੋਟ ਬਣਾਉਣ ਦੀ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ। ਇਹ ਕੈਂਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗੇਗਾ। ਉਨ੍ਹਾਂ ਨੇ ਦੱਸਿਆਂ ਕਿ ਇਸ ਵਿਸ਼ੇਸ਼ ਕੈਂਪ ਦਾ ਲਾਭ ਹੁਸ਼ਿਆਰਪੁਰ ਸਬ-ਡਵੀਜਨ ਅਹਿਤ ਆਉਂਦੇ ਪੇਂਡੂ ਅਤੇ ਸ਼ਹਿਰੀ ਦਿਵਆਂਗਜਨ ਪ੍ਰਾਪਤ ਕਰ ਸਕਦੇ ਹਨ।

    LEAVE A REPLY

    Please enter your comment!
    Please enter your name here