ਅੱਜ ਫ਼ਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਵਾਧਾ

    0
    155

    ਨਵੀਂ ਦਿੱਲੀ, (ਰੁਪਿੰਦਰ) :

    ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਸ਼ੁੱਕਰਵਾਰ ਯਾਨੀ 1 ਅਕਤੂਬਰ ਨੂੰ ਲਗਾਤਾਰ ਦੂਜੇ ਦਿਨ ਵਾਧਾ ਕੀਤਾ ਗਿਆ ਹੈ। ਇਸ ਮਹੀਨੇ ਦੀ ਸ਼ੁਰੂਆਤ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧੇ ਨਾਲ ਹੋਈ ਹੈ। ਇਸ ਦੇ ਨਾਲ ਹੀ ਅੱਜ ਪੈਟਰੋਲ ਦੀ ਕੀਮਤ ਵਿੱਚ ਵੀ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ਦੀ ਕੀਮਤ ‘ਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 39 ਪੈਸੇ ਮਹਿੰਗਾ ਹੋ ਗਿਆ ਹੈ।

    ਇਸ ਕਾਰਨ ਅੱਜ ਪੈਟਰੋਲ 101.64 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 101.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵਧ ਕੇ 90.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਜਿੱਥੇ ਵਿੱਤੀ ਰਾਜਧਾਨੀ ਮੁੰਬਈ ਵਿੱਚ ਪੈਟਰੋਲ 24 ਪੈਸੇ ਮਹਿੰਗਾ ਹੋ ਗਿਆ ਹੈ, ਉਥੇ ਹੀ ਡੀਜ਼ਲ ਦੀ ਕੀਮਤ ਵਿੱਚ 32 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਵਿੱਚ ਪੈਟਰੋਲ 98.08 ਪ੍ਰਤੀ ਲੀਟਰ ਅਤੇ ਡੀਜ਼ਲ 89.90 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਇਸ ਦੇ ਇਲਾਵਾ ਕੋਲਕਾਤਾ ਵਿੱਚ ਪੈਟਰੋਲ 102.47 ਪ੍ਰਤੀ ਲੀਟਰ ਅਤੇ ਡੀਜ਼ਲ- 93.27 ਪ੍ਰਤੀ ਲੀਟਰ ਹੋ ਗਿਆ ਹੈ। ਬੇਂਗਲੁਰੂ ਵਿੱਚ ਪੈਟਰੋਲ 105.44 ਪ੍ਰਤੀ ਲੀਟਰ ਅਤੇ ਡੀਜ਼ਲ 95.70 ਪ੍ਰਤੀ ਲੀਟਰ ਹੋ ਗਿਆ ਹੈ। ਭੋਪਾਲ ਵਿੱਚ ਪੈਟਰੋਲ 110.37 ਪ੍ਰਤੀ ਲੀਟਰ ਅਤੇ ਡੀਜ਼ਲ 99.09 ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ ਵਿੱਚ ਪੈਟਰੋਲ104.64 ਪ੍ਰਤੀ ਲੀਟਰ ਅਤੇ ਡੀਜ਼ਲ- 96.40 ਪ੍ਰਤੀ ਲੀਟਰ ਹੋ ਗਿਆ ਹੈ।

    ਦਿੱਲੀ, ਮੁੰਬਈ ਤੋਂ ਇਲਾਵਾ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ ਨੇ 100 ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਮਹਿੰਗਾਈ ਨੂੰ ਅੱਗ ਲਾਉਣ ਦਾ ਕੰਮ ਵੀ ਕਰ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਲੋਕ ਚਿੰਤਤ ਹਨ। ਕੁੱਝ ਦਿਨ ਪਹਿਲਾਂ ਹੀ ਇਹ ਖ਼ਬਰ ਆਈ ਸੀ ਕਿ ਅਕਤੂਬਰ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ, ਜਿਸਦਾ ਸਿੱਧਾ ਅਸਰ ਖਪਤਕਾਰਾਂ ਦੀਆਂ ਜੇਬਾਂ ਉੱਤੇ ਪਵੇਗਾ।

    LEAVE A REPLY

    Please enter your comment!
    Please enter your name here