ਆਈਪੀਐੱਲ 2020 : ਅੱਜ ਗਰਾਊਂਡ ‘ਚ ਭਿੜਨਗੀਆਂ ਬੰਗਲੌਰ ਅਤੇ ਹੈਦਰਾਬਾਦ ਦੀਆਂ ਟੀਮਾਂ

    0
    118

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਦੁਬਈ : ਕੋਰੋਨਾ ਮਹਾਂਮਾਰੀ ਵਿਚਾਲੇ ਕਈ ਮਹੀਨਿਆਂ ਦੇ ਇੰਤਜ਼ਾਰ ਮਗਰੋਂ ਆਈਪੀਐੱਲ ਦਾ 13ਵਾਂ ਸੀਜ਼ਨ ਯੂਏਈ ‘ਚ ਚੱਲ ਰਿਹਾ ਹੈ। ਅੱਜ ਟੂਰਨਾਮੈਂਟ ਦੇ ਤੀਜੇ ਮੈਚ ਵਿਚ ਵਿਰਾਟ ਕੋਹਲੀ ਦੀ ਰਾਇਲ ਚੈਲੇਂਜਰਸ ਬੰਗਲੌਰ ਅਤੇ ਸਨਰਾਈਜਰਸ ਹੈਦਰਾਬਾਦ ਆਹਮੋ ਸਾਹਮਣੇ ਹੋਣਗੀਆਂ।

    ਜਾਣਕਾਰੀ ਅਨੁਸਾਰ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 14 ਮੈਚ ਖੇਡੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 7 ਹੈਦਰਾਬਾਦ ਨੇ ਆਪਣੇ ਨਾਮ ਕੀਤੇ ਹਨ ਜਦਕਿ 6 ਮੈਚਾਂ ਵਿਚ ਬੈਂਗਲੌਰ ਨੇ ਬਾਜ਼ੀ ਮਾਰੀ ਹੈ। ਉੱਥੇ ਹੀ ਇਕ ਮੈਚ ਟਾਈ ਰਿਹਾ ਹੈ। ਇਹ ਮੈਚ ਅੱਜ ਭਾਰਤੀ ਸਮੇਂ ਮੁਤਾਬਕ ਸ਼ਾਮ ਸਾਢੇ ਸੱਤ ਵਜੇ ਸ਼ੁਰੂ ਹੋਵੇਗਾ।

    ਦੱਸਣਯੋਗ ਹੈ ਕਿ ਬੀਤੇ ਦਿਨ ਆਈਪੀਐੱਲ-13 ਦੇ ਦੂਜੇ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਹਰਾ ਕੇ ਟੂਰਨਾਮੈਂਟ ਵਿਚ ਆਪਣੀ ਪਹਿਲੀ ਜਿੱਤ ਦਰਜ ਕਰ ਲਈ ਹੈ। ਦੁਬਈ ਵਿਚ ਖੇਡੇ ਗਏ ਇਸ ਮੈਚ ਦਾ ਫ਼ੈਸਲਾ ਸੁਪਰ ਓਵਰ ਵਿਚ ਜਾ ਕੇ ਹੋਇਆ, ਜਿੱਥੇ ਦਿੱਲੀ ਨੇ ਪੰਜਾਬ ਨੂੰ ਹਰਾ ਦਿੱਤਾ। ਇਸ ਮੈਚ ਵਿਚ ਪੰਜਾਬ ਦੀ ਜਿੱਤ ਪੱਕੀ ਲੱਗ ਰਹੀ ਸੀ ਪਰ ਆਖਰੀ ਓਵਰ ਵਿਚ ਮਯੰਕ ਅਗਰਵਾਲ ਦੇ ਆਊਟ ਹੋਣ ਨਾਲ ਬਾਜ਼ੀ ਪਲਟ ਗਈ।

    ਦੁਬਈ ਵਿਚ ਖੇਡੇ ਗਏ ਇਸ ਮੈਚ ਵਿਚ ਕਿੰਗਜ਼ ਇਲੈਵਨ ਪੰਜਾਬ ਨੇ ਟਾਸ ਜਿੱਤੇ ਕੇ ਗੇਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ , ਜਿਸ ਕਰਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਦਿੱਲੀ ਕੈਪੀਟਲਜ਼ ਦੀ ਟੀਮ ਨੇ 20 ਓਵਰਾਂ ਵਿਚ 8 ਵਿਕਟਾਂ ਗਵਾ ਕੇ 157 ਦੋੜਾਂ ਬਣਾਈਆਂ।

    ਪੰਜਾਬ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਨਾਲ 157 ਦੋੜਾਂ ਬਣਾ ਪਾਈ ਅਤੇ ਮੈਚ ਟਾਈ ਹੋ ਗਿਆ। ਜਿਸ ਤੋਂ ਬਾਅਦ ਸੁਪਰ ਓਵਰ ਖੇਡਿਆਂ ਗਿਆ। ਸੁਪਰ ਓਵਰ ਵਿਚ ਪੰਜਾਬ 2 ਰਨ ਹੀ ਬਣਾ ਪਾਈ ਅਤੇ ਦਿੱਲੀ ਨੂੰ 3 ਦੋੜਾਂ ਦਾ ਟਾਰਗੇਟ ਮਿਲਿਆ ਅਤੇ ਦਿੱਲੀ ਨੇ ਇਹ ਟਾਰਗੇਟ ਆਸਾਨੀ ਨਾਲ ਹਾਸਲ ਕਰ ਲਿਆ।

     

     

    LEAVE A REPLY

    Please enter your comment!
    Please enter your name here