ਆਨਲਾਈਨ ਕਲਾਸਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼, 30 ਮਿੰਟ ਤੋਂ ਵੱਧ ਕਲਾਸ ਨਹੀਂ ਲੈ ਸਕਦੇ ਸਕੂਲ

    0
    135

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਸਕੂਲਾਂ ਦੀਆਂ ਨਿਯਮਤ ਆਨਲਾਈਨ ਕਲਾਸਾਂ ਬਾਰੇ ਮਾਪਿਆਂ ਦੁਆਰਾ ਉਠਾਈਆਂ ਚਿੰਤਾਵਾਂ ਦੇ ਬਾਅਦ ਮੰਤਰਾਲੇ ਨੇ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ। ਮਾਪਿਆਂ ਦੀ ਚਿੰਤਾ ਦੇ ਮੱਦੇਨਜ਼ਰ ਸਰਕਾਰ ਨੇ “ਪ੍ਰਗਤੀ” ਨਾਮਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਚ ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐੱਮਐੱਚਆਰਡੀ) ਨੇ ਸਿਫਾਰਸ਼ ਕੀਤੀ ਹੈ ਕਿ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੀ ਮਿਆਦ 30 ਮਿੰਟ ਤੋਂ ਵੱਧ ਨਹੀਂ ਹੋਣੀ ਚਾਹੀਦੀ।

    ਕਲਾਸ 1 ਤੋਂ 8 ਤੱਕ, ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ 45 ਮਿੰਟ ਤਕ ਦੇ ਦੋ ਆਨਲਾਈਨ ਸੈਸ਼ਨਾਂ ਦੀ ਸਿਫਾਰਸ਼ ਕੀਤੀ ਹੈ, ਜਦਕਿ ਕਲਾਸ 9 ਤੋਂ 12 ਲਈ, 30-45 ਮਿੰਟ ਦੀ ਮਿਆਦ ਦੇ ਚਾਰ ਸੈਸ਼ਨਾਂ ਦੀ ਸਿਫਾਰਸ਼ ਕੀਤੀ ਗਈ ਹੈ।

    ਦਸ ਦਈਏ ਕਿ ਬੱਚੇ ਕੋਵਿਡ-19 ਮਹਾਂਮਾਰੀ ਤੋਂ ਬਾਅਦ ਆਨਲਾਈਨ ਕਲਾਸਾਂ ਲੈ ਰਹੇ ਹਨ। ਇਸ ਦੌਰਾਨ ਬੱਚੇ ਸਕਰੀਨ ‘ਤੇ ਵਧੇਰੇ ਸਮਾਂ ਬਤੀਤ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਇੱਕ ਮੰਗ ਕੀਤੀ ਗਈ ਸੀ ਕਿ ਕਲਾਸ ਟੀਚਿੰਗ ਤੋਂ ਆਨਲਾਈਨ ਅਧਿਆਪਨ ਵਿੱਚ ਤਬਦੀਲੀ ਜ਼ਰੂਰੀ ਹੈ। ਤਾਲਾਬੰਦੀ ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਦੇ ਸਕੂਲ ਲਗਭਗ ਚਾਰ ਮਹੀਨਿਆਂ ਤੋਂ ਬੱਚਿਆਂ ਨੂੰ ਆਨਲਾਈਨ ਚੈਨਲਾਂ ਰਾਹੀਂ ਪੜ੍ਹਾ ਰਹੇ ਹਨ।

     

    LEAVE A REPLY

    Please enter your comment!
    Please enter your name here