ਆਨਲਾਈਨ ਪ੍ਰੀਖਿਆਵਾਂ ਲਈ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਸਾਰੇ ਪ੍ਰਬੰਧ ਮੁਕੰਮਲ :

    0
    139

    ਮਾਹਿਲਪੁਰ, ਜਨਗਾਥਾ ਟਾਇਮਜ਼: (ਸ਼ੇਖੋਂ)

    ਮਾਹਿਲਪੁਰ : ‘‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ 17 ਸਤੰਬਰ ਨੂੰ ਗਰੈਜੂਏਟ ਅਤੇ ਪੋਸਟ ਗਰੈਜੂਏਟ ਕਲਾਸਾਂ ਦੇ ਆਖ਼ਰੀ ਸਾਲ ਦੀਆਂ ਲਈਆਂ ਜਾ ਰਹੀਆਂ ਆਨਲਾਈਨ ਪ੍ਰੀਖਿਆਵਾਂ ਲਈ ਕਾਲਜ ਵਿੱਚ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।’’ ਇਸ ਬਾਰੇ ਗੱਲ ਕਰਦਿਆਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਬਾਰੇ ਯੂਨੀਵਰਸਿਟੀ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਵੱਟਸਐੱਪ ਗਰੁੱਪ ਬਣਾ ਦਿੱਤੇ ਗਏ ਹਨ ਅਤੇ ਇਨ੍ਹਾਂ ਗਰੁੱਪਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਇਨ ਪ੍ਰੀਖਿਆਵਾਂ ਸੰਬੰਧੀ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

    ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਵਿਦਿਆਰਥੀ ਕਾਲਜ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਰਹੇ ਹਨ ਅਤੇ ਇਸ ਵਾਰ ਕਰੋਨਾ ਸੰਕਟ ਕਾਰਨ ਲਈਆਂ ਜਾ ਰਹੀਆਂ ਆਨਲਾਇਨ ਪ੍ਰੀਖਿਆਵਾਂ ਸਬੰਧੀ ਵਿਦਿਆਰਥੀਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਲਜ ਵਿੱਚ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਦੀਆਂ ਪ੍ਰੀਖਿਆਵਾਂ ਦੇ ਸੁਚਾਰੂ ਪ੍ਰਬੰਧ ਲਈ ਅਧਿਆਪਕਾਂ ਦੀ ਡਿਊਟੀ ਨਿਰਧਾਰਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮੋਬਾਇਲ ਨੰਬਰ ਵੱਟਸਐੱਪ ਗਰੁੱਪਾਂ ਵਿੱਚ ਯਕੀਨੀ ਬਣਾਉਣ ਅਤੇ ਦੱਸੀਆਂ ਹਦਾਇਤਾਂ ਅਨੁਸਾਰ ਆਪਣੇ ਪ੍ਰੀਖਿਆਵਾਂ ਦੇਣ ਦੀ ਅਪੀਲ ਕੀਤੀ।

    LEAVE A REPLY

    Please enter your comment!
    Please enter your name here