ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਬਾਰੇ ਜੱਥੇਦਾਰ ਦਾ ਕੌਮ ਦੇ ਨਾਂ ਸੰਦੇਸ਼ !

    0
    118

    ਬਠਿੰਡਾ, ਜਨਗਾਥਾ ਟਾਇਮਜ਼ : (ਸਿਮਰਨ)

    ਬਠਿੰਡਾ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸੰਬੰਧੀ ਅੱਜ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਜੱਥੇਦਾਰ ਨੇ ਘੱਲੂਘਾਰਾ ਦਿਵਸ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

    ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ, 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ‘ਤੇ ਗਹਿਰਾ ਜ਼ਖ਼ਮ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ। ਉਨ੍ਹਾਂ ਨੇ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਉਦੀ ਹੈ। ਇਸ ਵਾਰ 6 ਜੂਨ ਨੂੰ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ।

    ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ, ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ, ਉੱਥੇ ਸ਼ਾਂਤੀ ਤੇ ਸਦਭਾਵਨਾ ਨਾਲ ਮਨਾਉਣਾ ਹੈ ਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੈ।

    ਜੱਥੇਦਾਰ ਨੇ ਕਿਹਾ ਕਿ ਜਿਹੜੀ ਸੰਗਤ ਇਸ ਦਿਨ ਦਰਬਾਰ ਸਾਹਿਬ ਜਾਂ ਅਕਾਲ ਤਖ਼ਤ ਸਾਹਿਬ ਨਹੀਂ ਪੁੱਜ ਸਕੇਗੀ ਉਹ ਘਰਾਂ ਵਿੱਚ ਹੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨਾਲ ਜੁੜੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਨ ਤੇ ਇਹ ਪੜਚੋਲ ਕਰਨ ਦੀ ਵੀ ਅਪੀਲ ਕੀਤੀ ਕਿ ਅਸੀਂ ਕੀ ਗੁਆਇਆ, ਕੀ ਖੱਟਿਆ ਹੈ ਤੇ ਭਵਿੱਖ ਵਿੱਚ ਸਾਡੀਆਂ ਕੀ ਨੀਤੀਆਂ ਹੋਣੀਆਂ ਚਾਹੀਦੀਆਂ ਹਨ।

    LEAVE A REPLY

    Please enter your comment!
    Please enter your name here