ਆਪ ਨੇ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ

    0
    148

    ਮਾਨਸਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਐਸ.ਸੀ/ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ‘ਆਪ’ ਨੇ ਅੱਜ ਬੱਸ ਸਟੈਂਡ ਚੌਕ ਮਾਨਸਾ ਵਿਖੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਘੁਟਾਲੇ ਵਿੱਚ ਸਾਮਿਲ ਮੰਤਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਐਮਐਲਏ ਬੁਢਲਾਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਵੱਧ ਐਸ.ਸੀ/ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਨਹੀਂ ਦੇ ਸਕਦੇ।

    ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ। ਆਪ ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਿਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ।

    ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਾਰਨ ਵਿਦਿਆਰਥੀ ਨੌਕਰੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਡੇ-ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸ਼ਵਾਸ ਉਠ ਗਿਆ ਹੈ। ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ/ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੇ।

    ਇਸ ਸਮੇਂ ਚਰਨਜੀਤ ਅੱਕਾਂਵਾਲੀ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਭੁੱਚਰ, ਡਾਕਟਰ ਵਿਜੈ ਸਿੰਗਲਾ, ਸੁਖਵਿੰਦਰ ਸਿੰਘ ਭੋਲਾ ਮਾਨ ਗੁਰਪ੍ਰੀਤ ਸਿੰਘ ਬਣਾਂਵਾਲੀ, ਸਿੰਗਾਰਾ ਖਾਨ ਜਵਾਹਰ ਕੇ, ਵੀਨਾ ਅੱਗਰਵਾਲ, ਪਰਮਜੀਤ ਕੌਰ, ਹਰਦੇਵ ਉੱਲਕ, ਅਸ਼ੋਕ ਬਰੇਟਾ, ਚਰਨਜੀਤ ਕਿਸ਼ਨਗੜ, ਸੁਖਵਿੰਦਰ ਖੌਖਰ, ਰਮੇਸ਼ ਖਿਅਾਲਾ, ਗੁਰਪ੍ਰੀਤ ਕੋਟੜਾ, ਸਰਬਜੀਤ ਜਵਾਹਰ ਕੇ, ਵਰਿੰਦਰ ਸੋਨੀ, ਜਗਸੀਰ ਹੀਰੇਵਾਲਾ, ਮੇਘ ਰਾਜ ਰੱਲਾ,ਹਰਵਿੰਦਰ ਸੇਖੋਂ, ਦਵਿੰਦਰ ਐਮਸੀ, ਸੁਖਦੀਪ ਸੋਨੀ ਐਮ ਸੀ, ਰਾਣੀ ਕੌਰ ਐਮ.ਸੀ, ਨਾਜਰ ਘੁੱਦੂਵਾਲਾ, ਮੇਜਰ ਭਲਾਈਕੇ, ਕਮਲ ਗੋਇਲ ਐਡਵੋਕੇਟ, ਰਣਦੀਪ ਸਰਮਾਂ ਐਡਵੋਕੇਟ, ਸ਼ਿੰਦਾ ਭੀਖੀ, ਆਰ ਡੀ ਬਾਵਾ, ਗੁਰਜੀਤ ਸਿੰਘ ਭੀਖੀ,ਮਿੰਟੂ ਮਾਨਸਾ, ਅਮਨਦੀਪ ਐਡਵੋਕੇਟ, ਨੈਬ ਅੱਕਾਂਵਾਲੀ, ਸਿਕੰਦਰ ਭੀਖੀ ਹਰਬੰਸ ਸਰਮਾ, ਮੱਖਣ ਸਿੰਘ ਮਾਖਾ ਹਾਜ਼ਰ ਸਨ।

    LEAVE A REPLY

    Please enter your comment!
    Please enter your name here