ਆਪ ਸੰਸਦ ‘ਚ ਖੇਤੀਬਾੜੀ ਬਾਰੇ ਤਿੰਨ ਬਿੱਲਾਂ ਦੇ ਖ਼ਿਲਾਫ਼ ਵੋਟ ਦੇਵੇਗੀ : ਕੇਜਰੀਵਾਲ

    0
    119

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸੰਸਦ ਵਿਚ ਖੇਤੀਬਾੜੀ ਬਾਰੇ ਪੇਸ਼ ਤਿੰਨ ਬਿੱਲਾਂ ਦੇ ਖ਼ਿਲਾਫ਼ ਵੋਟ ਦੇਵੇਗੀ।

    ਹਿੰਦੀ ਵਿਚ ਕੀਤੇ ਇਕ ਟਵੀਟ ਵਿਚ ਕੇਜਰੀਵਾਲ ਨੇ ਕਿਹਾ ਕਿ ਸੰਸਦ ਵਿਚ ਖੇਤੀਬਾੜੀ ਬਾਰੇ ਤੇ ਕਿਸਾਨਾਂ ਬਾਰੇ ਜੋ ਤਿੰਨ ਬਿੱਲ ਪੇਸ਼ ਕੀਤੇ ਗਏ ਹਨ, ਉਹ ਕਿਸਾਨਾਂ ਦੇ ਖ਼ਿਲਾਫ਼ ਹਨ। ਦੇਸ਼ ਭਰ ਵਿਚ ਕਿਸਾਨ ਇਹਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਤਿੰਨ ਬਿੱਲ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਸਦ ਵਿਚ ਇਹਨਾਂ ਦੇ ਖ਼ਿਲਾਫ਼ ਵੋਟ ਦੇਵੇਗੀ।

    LEAVE A REPLY

    Please enter your comment!
    Please enter your name here