ਆਰਡੀਐਫ ਬੰਦ ਹੋਣ ਨਾਲ ਵਧਣਗੀਆਂ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਵਲੋਂ ਰੋਕੇ ਗਏ ਪੰਜਾਬ ਦੇ ਰੂਰਲ ਡੇਵਲਪਮੈਂਟ ਫੰਡ ਨੂੰ ਲੈ ਕੇ ਸੂਬੇ ਦੇ ਦੋ ਕੈਬਨਿਟ ਮੰਤਰੀਆਂ ਦੀ ਬੈਠਕ ਕੇਂਦਰੀ ਰੇਲਵੇ ਅਤੇ ਖੁਰਾਕ ਸਪਲਾਈ ਅਤੇ ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਪੀਯੂਸ਼ ਗੋਇਲ ਨਾਲ ਹੋਈ। ਤਕਰੀਬਨ 2 ਘੰਟੇ ਚੱਲੀ ਇਸ ਬੈਠਕ ਵਿਚ ਕੇਂਦਰੀ ਮੰਤਰੀ ਗੋਇਲ ਫੰਡ ਬਾਰੇ ਪੰਜਾਬ ਦੇ ਮੰਤਰੀਆਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀਰਵਾਰ ਸ਼ਾਮ ਨੂੰ ਨਵੀਂ ਦਿੱਲੀ ਵਿੱਚ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ।

    ਇਸ ਦੌਰਾਨ ਦੋਵਾਂ ਮੰਤਰੀਆਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਬਾਰੇ ਪੂਰੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਮੰਤਰਾਲੇ ਵੱਲੋਂ ਭੇਜੇ ਇੱਕ ਪੱਤਰ ਵਿੱਚ ਆਰਡੀਐਫ ਦੇ ਪੈਸੇ ਕਿੱਥੇ ਅਤੇ ਕਿਵੇਂ ਖ਼ਰਚੇ ਜਾਂਦੇ ਹਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੁੱਛੀ ਗਈ ਸੀ। ਇਸ ਬਾਰੇ ਵਿਸਥਾਰ ਨਾਲ ਜਵਾਬ ਕੇਂਦਰ ਸਰਕਾਰ ਨੂੰ ਭੇਜਿਆ ਗਿਆ। ਇਸ ਦੇ ਬਾਵਜੂਦ ਇਹ ਮੰਤਰੀ ਕੇਂਦਰ ਸਰਕਾਰ ਤੋਂ ਆਰਡੀਐਫ ਨੂੰ ਬਹਾਲ ਕਰਨ ਦਾ ਪ੍ਰਬੰਧ ਨਹੀਂ ਕਰ ਸਕੇ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੀਯੂਸ਼ ਗੋਇਲ ਨੇ ਪੰਜਾਬ ਦੇ ਦੋਵਾਂ ਮੰਤਰੀਆਂ ਨੂੰ ਤਿੱਖਾ ਜਵਾਬ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਭੇਜੀ ਵਿਸਥਾਰ ਜਾਣਕਾਰੀ ਕੇਂਦਰੀ ਵਿੱਤ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ।

    ਝੋਨੇ ਦੀ ਨਕਦ ਕ੍ਰੈਡਿਟ ਲਿਮਟ ਦੇ ਨਿਯਮਾਂ ਅਨੁਸਾਰ ਦਸੰਬਰ ਦੇ ਅਖੀਰਲੇ ਹਫ਼ਤੇ ਤੱਕ ਆਰਡੀਐਫ ਦੀ ਕੀਮਤ ਵਿਚ ਹਾਸਲ ਹੋਈ ਅੱਧੀ ਰਾਸ਼ੀ ਪੰਜਾਬ ਖਰਚ ਕਰ ਸਕਦਾ ਹੈ। ਇਸੇ ਕਰਕੇ ਕੇਂਦਰੀ ਮੰਤਰੀ ਨੇ ਇਸ ਸਬੰਧ ਵਿੱਚ ਰਾਜ ਨੂੰ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਕੇਂਦਰ ਸਰਕਾਰ ਨੇ ਪੰਜਾਬ ਦੀ ਆਰਡੀਐਫ ਦੀ ਕੀਮਤ 1100 ਕਰੋੜ ਰੁਪਏ ਰੋਕ ਦਿੱਤੀ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵਾਰ ਵਾਰ ਪੰਜਾਬ ਤੋਂ ਕਈ ਸਵਾਲ ਉਠਾ ਰਹੀ ਹੈ।

    ਦਰਅਸਲ, ਪੇਂਡੂ ਵਿਕਾਸ ਬੋਰਡ ਰਾਹੀਂ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਫੰਡ ਦੀ ਰਾਸ਼ੀ ਬੈਂਕਾਂ ਕੋਲ ਰੱਖ ਕੇ ਕਰਜ਼ੇ ਦੇ ਰੂਪ ਵਿਚ 4000 ਕਰੋੜ ਤੋਂ ਵੱਧ ਦੀ ਰਕਮ ਹਾਸਲ ਕੀਤੀ। ਇਹ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਯੋਜਨਾ ਵਿੱਚ ਖ਼ਰਚ ਕੀਤੇ ਸੀ। ਇਸ ਮਹੀਨੇ ਦੇ ਅਖੀਰ ਵਿਚ ਸਰਕਾਰ ਨੂੰ ਪੇਂਡੂ ਵਿਕਾਸ ਬੋਰਡ ਨੇ 650 ਕਰੋੜ ਰੁਪਏ ਦੀ ਕਿਸ਼ਤ ਅਦਾ ਕਰਨੀ ਹੈ।

    LEAVE A REPLY

    Please enter your comment!
    Please enter your name here