ਆਰਸੀਐੱਫ ਕਪੂਰਥਲਾ ਨਜ਼ਦੀਕ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 7 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ

    0
    145

    ਕਪੂਰਥਲਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਦੇ ਕਪੂਰਥਲਾ ਵਿਚ ਰੇਲ ਕੋਚ ਫੈਕਟਰੀ ਦੇ ਬਾਹਰ ਸਥਿਤ 50-60 ਝੁੱਗੀਆਂ ਵਿਚ ਬੁੱਧਵਾਰ ਦੁਪਹਿਰ ਕੁੱਝ ਦੇਰ ਪਹਿਲਾਂ ਭਿਆਨਕ ਅੱਗ ਲੱਗ ਗਈ। ਜਿਸ ਵਿਚ ਹਫ਼ੜਾ ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਅੱਗ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਲਈ ਜੱਦੋ ਜਹਿਦ ਕਰ ਰਹੀਆਂ ਹਨ, ਫਿਲਹਾਲ ਕੋਈ ਜਾਨੀ ਨੁਕਸਾਨ ਦਾ ਸਮਾਚਾਰ ਨਹੀਂ ਹੈ।

    ਜਾਣਾਕਰੀ ਅਨੁਸਾਰ ਅੱਗ ਬੁਝਾਉਣ ਲਈ ਕਪੂਰਥਲਾ, ਸੁਲਤਾਨਪੁਰ ਲੋਧੀ, ਰੇਲ ਕੋਚ ਫੈਕਟਰੀ ਤੋਂ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਆਈਆਂ ਹੋਈਆਂ ਹਨ, ਜੋ ਸਮਾਚਾਰ ਲਿਖੇ ਜਾਣ ਤੱਕ ਅੱਗ ਬੁਝਾਉਣ ਦਾ ਯਤਨ ਕਰ ਰਹੀਆਂ ਹਨ, ਘਟਨਾ ਸਥਾਨ ’ਤੇ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

     

    LEAVE A REPLY

    Please enter your comment!
    Please enter your name here