ਐੱਮ.ਐੱਸ.ਸੀ. ਆਈ.ਟੀ. ਦੇ ਚੌਥੇ ਸਮੈਸਟਰ ਦਾ ਨਤੀਜਾ 100 ਫ਼ੀਸਦੀ

    0
    143

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਮਾਸਟਰ ਆਫ਼ ਸਾਇੰਸ ਇਨ ਆਈ.ਟੀ. ਚੌਥੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮ.ਐੱਸ.ਸੀ.(ਆਈ.ਟੀ.) ਦੇ ਚੌਥੇ ਸਮੈਸਟਰ ਵਿੱਚ ਸ਼ੈਲੀ ਤੇ ਰੀਚਾ ਡੋਗਰਾ ਨੇ 9.00 ਫ਼ੀਸਦੀ ਅੰਕ ਲੈ ਕੇ ਪਹਿਲਾ, ਮਨਪ੍ਰੀਤ ਕੌਰ ਨੇ 8.83 ਫੀਸਦੀ ਅੰਕ ਲੈ ਕੇ ਦੂਜਾ ਅਤੇ ਅਮਨਪ੍ਰੀਤ ਕੌਰ, ਸ਼ਿਵਾਨੀ, ਪਵਨਦੀਪ ਕੌਰ ਤੇ ਜੋਤੀ ਬਾਲਾ ਨੇ 8.50 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

    ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਡਾ. ਪਰਮਿੰਦਰ ਕੌਰ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਪ੍ਰੋ: ਸੰਦੀਪ ਕੌਰ ਤੇ ਹਰਪ੍ਰੀਤ ਕੌਰ, ਰਸ਼ਪਾਲ ਸਿੰਘ ਦੀ ਸਖ਼ਤ ਮਿਹਨਤ ਸਦਕਾ ਹੀ ਇਹ ਨਤੀਜੇ ਸ਼ਾਨਦਾਰ ਆਏ ਹਨ।

    LEAVE A REPLY

    Please enter your comment!
    Please enter your name here